18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਆਗੂ | (ਸੱਜੇ) ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 'ਚ ਸ਼ਾਮਿਲ ਪਿੰਡ ਵਾਸੀ | ਤਸਵੀਰਾਂ: ਪਾਰਸ ਜੈਨ/ਲਖਵਿੰਦਰ ਪਾਲ ਗਰਗ <br/> 06-01-2026
ਭਵਾਨੀਗੜ੍ਹ, 5 ਜਨਵਰੀ (ਲਖਵਿੰਦਰ ਪਾਲ ਗਰਗ) - ਪਿੰਡ ਆਲੋਅਰਖ ਦੇ ਗੁਰਦੁਅਰਾ ਸਾਹਿਬ ਵਿਖ਼ੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਰਾਜਿੰਦਰ ਪਾਲ ਸਿੰਘ ਨਾਭੇ ਵਾਲਿਆਂ ਨੇ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੁਆਰਾ ਕਲਗੀਧਰ ਪਾਤਿਸ਼ਾਹ ਦੇ ਜੀਵਨ ਸੰਬੰਧੀ ਵਿਸਥਾਰ ਪੂਰਵਿਕ ਚਾਨਣਾ ਪਾਇਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮਟੀ ਦੇ ਪ੍ਰਧਾਨ ਗੁਰਦਿੱਤ ਸਿੰਘ, ਹੈੱਡ ਗ੍ਰੰਥੀ ਭਾਈ ਤਰਲੋਚਨ ਸਿੰਘ, ਮੀਤ ਗ੍ਰੰਥੀ ਜਗਤਾਰ ਸਿੰਘ ਮਾਝੀ, ਭਾਈ ਬਲਵੰਤ, ਜਗਸੀਰ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਡਾ. ਗੁਰਮੀਤ ਸਿੰਘ, ਭਾਈ ਜਗਜੀਤ ਸਿੰਘ ਤੇ ਸਮੂਹ ਸੰਗਤਾਂ ਮੌਜੂਦ ਸਨ | ਇਸ ਮੌਕੇ ਪਿੰਡ ਦੇ ਨੌਜਵਾਨਾਂ ਵਲੋਂ ਸੜਕ 'ਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ |
ਮਲੇਰਕੋਟਲਾ, (ਪਾਰਸ ਜੈਨ) - ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿਚ ਵੱਡੀ 'ਚ ਗਿਣਤੀ ਸੰਗਤਾਂ ਸ਼ਰਧਾ ਨਾਲ ਸ਼ਾਮਿਲ ਹੋਈਆਂ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਬਧੇਸਾ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਪ੍ਰਚਾਰਕ ਭਾਈ ਸੁਖਵੀਰ ਸਿੰਘ ਫਲੌਂਡ ਅਤੇ ਭਾਈ ਚਰਨਪ੍ਰੀਤ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਕਲਗ਼ੀਧਰ ਪਾਤਸ਼ਾਹ ਦੇ ਕੁਰਬਾਨੀਆਂ ਭਰੇ ਇਤਿਹਾਸ ਬਾਰੇ ਜਾਣੂ ਕਰਵਾਇਆ | ਇਸ ਮੌਕੇ ਭਾਈ ਸੰਦੀਪ ਸਿੰਘ ਸੰਗਰੂਰ ਵਾਲਿਆਂ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੇ ਨਾਲ ਅਕਾਲੀ ਆਗੂ ਜਥੇਦਾਰ ਮਨਸ਼ਾਂਤ ਸਿੰਘ ਜਲਾਲਾਬਾਦ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਧਾ, ਪਿ੍ੰਸੀਪਲ ਬਲਜੀਤ ਸਿੰਘ ਟਿਵਾਣਾ, ਪਿ੍ੰਸੀਪਲ ਪਰਮਜੀਤ ਸਿੰਘ ਚੀਮਾ, ਸਰਪੰਚ ਨਰੇਸ਼ ਕੁਮਾਰ ਨਾਰੀਕੇ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਸਰਪੰਚ ਕੁਲਵਿੰਦਰ ਸਿੰਘ ਹਿਮਤਾਣਾ ਅਤੇ ਸਰਪੰਚ ਲਖਵੀਰ ਸਿੰਘ ਸਰਵਰਪੁਰ ਸਮੇਤ ਵੱਡੀ ਗਿਣਤੀ ਸਿੱਖ ਸ਼ਖ਼ਸੀਅਤਾਂ ਸ਼ਾਮਿਲ ਸਨ |
ਭਵਾਨੀਗੜ੍ਹ, (ਗਰਗ) - ਅਨਾਜ ਮੰਡੀ ਵਿਖੇ ਆੜ੍ਹਤੀਆਂ ਤੇ ਮੁਨੀਮਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਹ ਅਤੇ ਪਰੌਂਠਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਈਸ਼ਵਰ ਬਾਂਸਲ, ਗੁਰਮੇਲ ਆਸ਼ਟਾ, ਪ੍ਰਗਟ ਸਿੰਘ, ਪ੍ਰਦੀਪ ਮਿੱਤਲ, ਜੀਤੀ ਕਾਂਸਲ, ਡਿੰਪਲ ਧੀਮਾਨ, ਰਣਧੀਰ ਸਿੰਘ, ਸਿੱਬੂ ਗੋਇਲ, ਗੁਰਪਿਆਰ ਸਿੰਘ, ਹਰਜਿੰਦਰ ਸਿੰਘ, ਬੀਰਬਲ ਸਿੰਘ, ਚਮਕੌਰ ਸਿੰਘ, ਰਾਕੇਸ਼ ਕੁਮਾਰ, ਹਰਪਾਲ ਸਿੰਘ, ਕਰਨ ਕਾਂਸਲ, ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਫ਼ਿਲਮਾਂ ਦਾ ਭਵਿੱਖ ਬਹੁਤ ਵਧੀਆ- ਰੌਣੀ, ਪੌਲ, ਮਾਹਲ <br/> ਅਗਲੀ ਖ਼ਬਰ ਖਨੌਰੀ ਵਿਖੇ ਨਿਕਾਸੀ ਨਾਲਿਆਂ 'ਤੇ ਬਣੇ ਫੁੱਟਪਾਥਾਂ ਦੀਆਂ ਸਲੈਬਾਂ ਟੁੱਟਣ ਅਤੇ ਫੁੱਟਪਾਥਾਂ 'ਤੇ ਰੱਖੇ ਸਾਮਾਨ ਕਰਕੇ ਹੋ ਰ...
Ad Position 24