24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਦੋ ਸ਼ੱਕੀ ਵਿਅਕਤੀ ਹਿਰਾਸਤ 'ਚ ਲਏ <br/>

Ad Position 21
No active advertisement
ਅਜੀਤ ਡੈਸਕ 07-01-2026
ਮਲੇਰਕੋਟਲਾ, 6 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਪੰਜਾਬ ਅੰਦਰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟ ਸੁੱਟਣ ਦੇ ਮਕਸਦ ਨਾਲ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਜੀ.ਆਰ.ਪੀ. ਪਟਿਆਲਾ ਬਲਜੋਤ ਸਿੰਘ ਰਾਠੋਰ ਦੀ ਅਗਵਾਈ ਹੇਠ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਗਗਨ ਅਜੀਤ ਸਿੰਘ ਵਲੋਂ ਸਥਾਨਕ ਮੁਹੱਲਾ ਚੋਰਮਾਰਾਂ, ਕਮਲ ਸਿਨੇਮਾ ਰੋਡ ਵਿਖੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਕੀਤਾ ਗਿਆ | ਇਸ ਮੌਕੇ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਮਲੇਰਕੋਟਲਾ ਡਾ. ਮਾਨਵਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਫੋਰਸ ਹਾਜ਼ਰ ਰਹੀ | ਇੰਸਪੈਕਟਰ ਜਨਰਲ ਪੁਲਿਸ ਜੀ.ਆਰ.ਪੀ. ਪਟਿਆਲਾ ਬਲਜੋਤ ਸਿੰਘ ਰਾਠੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਜਾਰੀ ਰਹੇਗੀ | ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਇਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਕੀਤਾ ਗਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਐਸ.ਐਸ.ਪੀ.ਗਗਨ ਅਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਅਤੇ ਗੈਰ-ਸਮਾਜਿਕ ਤੱਤਾਂ ਖ਼ਿਲਾਫ਼ ਜ਼ੀਰੋ ਟੋਲਰੈਸ ਦੀ ਨੀਤੀ ਦਾ ਅਖ਼ਤਿਆਰ ਕੀਤੀ ਹੈ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਸਤੀਸ਼ ਕੁਮਾਰ, ਥਾਣਾ ਮੁਖੀ ਸਾਈਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਕਰਮਚਾਰੀਆਂ ਵਲੋਂ ਕੋਰਟ ਕੰਪਲੈਕਸ ਮਲੇਰਕੋਟਲਾ ਵਿਖੇ ਵੀ ਕਾਰਡਨ ਐਂਡ ਸਰਚ ਆਪ੍ਰੇਸ਼ਨ ਕੀਤਾ ਗਿਆ | ਇਸ ਤੋਂ ਇਲਾਵਾ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵਲੋਂ ਪਿੰਡ ਕੰਗਣਵਾਲ ਵਿਖੇ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਅਮਰਗੜ੍ਹ ਸੰਜੀਵ ਕਪੂਰ ਵਲੋਂ ਥਾਣਾ ਅਮਰਗੜ੍ਹ ਦੀ ਪੁਲਿਸ ਫੋਰਸ ਸਮੇਤ ਪਿੰਡ ਬਾਗੜੀਆ ਵਿਖੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ ਮਗਨਰੇਗਾ ਕਾਨੂੰਨ ਖ਼ਤਮ ਕਰਨ ਦੇ ਖ਼ਿਲਾਫ਼ ਮਜ਼ਦੂਰਾਂ ਵਲੋਂ ਰੋਸ ਮਾਰਚ
Ad Position 24