ਖਨੌਰੀ, 6 ਜਨਵਰੀ (ਥਿੰਦ) - ਨਗਰ ਪੰਚਾਇਤ ਖਨੌਰੀ ਦਫ਼ਤਰ ਵਿਖੇ ਸ਼ਹਿਰ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦਾ ਭੋਗ 7 ਜਨਵਰੀ ਨੂੰ ਪਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਖਨੌਰੀ ਦੇ ਕੌਂਸਲਰ ਬਲਵਿੰਦਰ ਸਿੰਘ, ਕੌਂਸਲਰ ਮਹਾਵੀਰ ਸਿੰਘ ਠੇਕੇਦਾਰ ਅਤੇ ਕੌਂਸਲਰ ਕੁਲਦੀਪ ਸਿੰਘ ਪੂਨੀਆ ਨੇ ਦੱਸਿਆ ਕਿ ਨਗਰ ਪੰਚਾਇਤ ਦੇ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ ਹੈ ਜਿਸ ਦਾ ਭੋਗ 7 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਪਵੇਗਾ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |