24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜਮਹੂਰੀ ਫਰੰਟ ਵਲੋਂ ਉਮਰ ਖ਼ਾਲਿਦ ਅਤੇ ਸ਼ਰਜ਼ੀਲ ਇਮਾਮ ਨੂੰ ਜ਼ਮਾਨਤ ਨਾ ਦੇਣ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 07-01-2026
ਲੌਂਗੋਵਾਲ, 6 ਜਨਵਰੀ (ਵਿਨੋਦ, ਖੰਨਾ) - ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫ਼ਰੰਟ ਦੇ ਕਨਵੀਨਰਾਂ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਏ.ਕੇ. ਮਲੇਰੀ, ਬੂਟਾ ਸਿੰਘ ਮਹਿਮੂਦਪੁਰ, ਯਸ਼ਪਾਲ ਅਤੇ ਸੂਬਾ ਕਮੇਟੀ ਮੈਂਬਰ ਬਲਬੀਰ ਚੰਦ ਲੌਂਗੋਵਾਲ ਨੇ ਪ੍ਰੈੱਸ ਬਿਆਨ ਜਾਰੀ ਕਰਕੇ ਸੁਪਰੀਮ ਕੋਰਟ ਵਲੋਂ ਦਿੱਲੀ ਦੰਗਿਆਂ ਦੇ ਕੇਸ ਵਿਚ ਜਮਹੂਰੀ ਕਾਰਕੁਨਾਂ ਉਮਰ ਖ਼ਾਲਿਦ ਅਤੇ ਸ਼ਰਜ਼ੀਲ ਇਮਾਮ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰਨ ਅਤੇ ਸਾਰੇ ਗਵਾਹਾਂ ਦੀ ਦਿੱਲੀ ਪੁਲਿਸ ਵਲੋਂ ਜਾਂਚ ਪੂਰੀ ਕਰ ਲਏ ਜਾਣ ਤੱਕ, ਇੱਕ ਸਾਲ ਲਈ ਮੁੜ ਜ਼ਮਾਨਤ ਦੀ ਅਰਜ਼ੀ ਨਾ ਦੇ ਸਕਣ ਦੀ ਪਾਬੰਦੀ ਥੋਪਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਫਰੰਟ ਦੇ ਆਗੂਆਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹ ਵਿਚ ਬੰਦ ਦੋਹਾਂ ਕਾਰਕੁਨਾਂ ਨੂੰ ਇਹ ਕਹਿ ਕੇ ਜ਼ਮਾਨਤ ਦੇ ਹੱਕ ਤੋਂ ਵਾਂਝਾ ਕਰਨਾ ਕਿ ਉਨ੍ਹਾਂ ਦੀ ਭੂਮਿਕਾ 'ਆਮ ਦੋਸ਼ੀਆਂ' ਨਾਲੋਂ ਵੱਖਰੀ ਹੈ, ਨਿਆਂ ਸ਼ਾਸਤਰ ਦੀ ਪ੍ਰਵਾਨਿਤ ਧਾਰਨਾ ਦੇ ਸਿੱਧੇ ਤੌਰ 'ਤੇ ਖ਼ਿਲਾਫ਼ ਹੈ | ਆਗੂਆਂ ਨੇ ਮੰਗ ਕੀਤੀ ਕਿ ਉਮਰ ਖ਼ਾਲਿਦ ਅਤੇ ਸ਼ਰਜ਼ੀਲ ਇਮਾਮ ਦੀ ਜ਼ਮਾਨਤ ਉੱਪਰ ਪਾਬੰਦੀ ਦਾ ਪੱਖਪਾਤੀ ਫ਼ੈਸਲਾ ਰੱਦ ਕਰ ਕੇ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਦਿੱਤੀ ਜਾਵੇ ਅਤੇ ਫਾਸ਼ੀਵਾਦੀ ਰਾਜਨੀਤੀ ਤਹਿਤ ਬਣਾਏ ਸਾਰੇ ਝੂਠੇ ਕੇਸ ਵਾਪਸ ਲਏ ਜਾਣ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਦੀ ਰਿਹਾਇਸ਼ ਦੇ ਸਾਹਮਣੇ ਲੰਘਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਅਗਲੇ 15 ਦਿਨਾਂ ਵਿਚ ਸ਼ੁਰੂ ਹੋ ਜਾਵੇਗਾ - ਡਿਪ... ਅਗਲੀ ਖ਼ਬਰ ਸੁੱਖ ਸ਼ਾਂਤੀ ਲਈ ਦਫ਼ਤਰ ਵਿਖੇ ਧਾਰਮਿਕ ਸਮਾਗਮ ਅੱਜ
Ad Position 24