ਸੁਨਾਮ ਊਧਮ ਸਿੰਘ ਵਾਲਾ, 6 ਜਨਵਰੀ (ਸੱਗੂ, ਧਾਲੀਵਾਲ, ਭੁੱਲਰ) - ਪਿਛਲੇ ਦਿਨੀਂ ਲੁਟੇਰਿਆਂ ਵਲੋਂ ਪੀਰਾ ਵਾਲਾ ਗੇਟ ਨੇੜੇ ਤੜਕਸਾਰ ਆਪਣੇ ਕਾਰੋਬਾਰ ਲਈ ਸਬਜ਼ੀ ਮੰਡੀ ਜਾ ਰਹੇ ਬਾਲ ਕਿ੍ਸ਼ਨ ਕਾਲੂ ਨਾਮ ਦੇ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਕੇ ਭੱਜਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰਕੇ ਬਣਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ਼ ਕਰ ਲਿਆ ਹੈ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਅਤੇ ਐਸ.ਐੱਚ.ਓ. ਸਿਟੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਪਿਛਲੇ ਦਿਨੀਂ ਬਾਲ ਕਿ੍ਸ਼ਨ ਕਾਲੂ ਜੋਕਿ ਸਬਜ਼ੀ ਮੰਡੀ ਵਿਚ ਫੜੀ ਆਦਿ ਲਾਕੇ ਕੰਮ ਧੰਦਾ ਕਰਦਾ ਹੈ, ਸਵੇਰੇ ਵੇਲੇ ਆਪਣੇ ਕੰਮ 'ਤੇ ਜਾ ਰਿਹਾ ਸੀ ਅਤੇ ਇਸ ਨੂੰ ਦੋ ਵਿਅਕਤੀਆਂ ਨੇ ਲੁੱਟਣ ਦੀ ਨੀਅਤ ਨਾਲ ਇਸ 'ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਅਤੇ ਉਸ ਜਗਾ 'ਤੇ ਚੌਕੀਦਾਰ ਦੀ ਮਦਦ ਨਾਲ ਇਸ ਵਿਅਕਤੀ ਦਾ ਬਚਾਅ ਹੋ ਗਿਆ ਲੇਕਿਨ ਫਿਰ ਵੀ ਲੁਟੇਰੇ ਪੀੜਤ ਵਿਅਕਤੀ ਨੂੰ ਜ਼ਖ਼ਮੀ ਕਰਨ ਤੋਂ ਬਾਅਦ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਇਨ੍ਹਾਂ 'ਤੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ਼ ਕਰ ਕੇ ਇਨ੍ਹਾਂ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ ਅਤੇ ਇਹ ਦੋਵੇਂ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ ਅਤੇ ਇਨ੍ਹਾਂ 'ਤੇ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਪਹਿਲਾਂ ਵੀ ਕਈ ਵਾਰਦਾਤਾਂ ਕਰ ਚੁੱਕੇ ਹਨ | ਇਸ ਸਬੰਧੀ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਆਖਿਆ ਕਿ ਪੁਲਿਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ੇਗੀ | ਇਸ ਮੌਕੇ 'ਤੇ ਚੌਕੀ ਇੰਚਾਰਜ ਹਰਪ੍ਰੀਤ ਸਿੰਘ ਅਤੇ ਏ ਐੱਸ ਆਈ ਨਰਿੰਦਰ ਸਿੰਘ ਆਦਿ ਵੀ ਮੌਜੂਦ ਸਨ |