24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ - ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 07-01-2026
ਧੂਰੀ, 6 ਜਨਵਰੀ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ) - ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਅੱਜ ਧੂਰੀ ਹਲਕੇ ਦੇ ਪਿੰਡ ਹਰਚੰਦਪੁਰਾ ਵਿਖੇ ਵਿਸ਼ੇਸ਼ ਇਰੀਗੇਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ ਪਿੰਡ ਧਾਂਦਰਾ, ਦੋਹਲਾ ਤੇ ਹਰਚੰਦਪੁਰਾ ਦੇ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ | ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਤੇ ਐਸ.ਡੀ.ਐਮ. ਰਿਸ਼ਭ ਬਾਂਸਲ ਸ਼ਾਮਲ ਹੋਏ | ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਮੁੱਚਾ ਪ੍ਰਸ਼ਾਸਨ ਯਤਨਸ਼ੀਲ ਹੈ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਦਿਨੀਂ ਧੂਰੀ ਹਲਕੇ ਦੇ ਲੋਕਾਂ ਨਾਲ ਕੀਤੀ ਗਈ ਲੋਕ ਮਿਲਣੀ ਦੌਰਾਨ ਪਿੰਡ ਹਰਚੰਦਪੁਰਾ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਕੀਤੀ ਸੀ, ਜਿਸ 'ਤੇ ਅੱਜ ਵਿਸ਼ੇਸ਼ ਕੈਂਪ ਲਗਾ ਕੇ ਪਿੰਡ ਹਰਚੰਦਪੁਰਾ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਿਉਂਤਬੰਦੀ ਬਣਾਈ ਗਈ ਹੈ | ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰ ਭਗਵੰਤ ਮਾਨ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਣ ਲਈ ਪਹਿਲੇ ਦਿਨ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਸੀ, ਜਿਸ ਲਈ ਵੱਡੀ ਪੱਧਰ 'ਤੇ ਸੂਏ ਪੱਕੇ ਕਰਨ ਦਾ ਕੰਮ ਵੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨਹਿਰੀ ਪਾਣੀ ਹੋਰਨਾਂ ਪਿੰਡਾਂ ਵਿਚ ਵੀ ਪਹੁੰਚੇਗਾ | ਇਸ ਮੌਕੇ ਬੀ ਡੀ ਪੀ ਓ ਧੂਰੀ ਸੁਖਵਿੰਦਰ ਸਿੰਘ ਸਿੱਧੂ, ਤੀਰਥ ਸਿੰਘ ਗਿੱਲ ਭੱਦਲਵੜ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਜਸਵੀਰ ਸਿੰਘ ਸਰਪੰਚ ਦੋਹਲਾ, ਜਸਪਾਲ ਸਿੰਘ ਮਿਸ਼ਰਾ ਸਰਪੰਚ ਧਾਂਦਰਾ, ਬਲਜਿੰਦਰ ਸਿੰਘ ਸਰਪੰਚ ਹਰਚੰਦਪੁਰ, ਜਗਤਾਰ ਸਿੰਘ ਬਾਗੜੀ ਅਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਰਾਜਬੀਰ ਕੌਰ ਅਤੇ ਮਨਪ੍ਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਨੇ ਲਗਾਇਆ ਧਰਨਾ <br/> ਅਗਲੀ ਖ਼ਬਰ ਸੁਨਾਮ ਵਿਚ ਰਾਹਗੀਰ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਵਾਲੇ ਦੋ ਲੁਟੇਰੇ ਪੁਲਿਸ ਵਲੋਂ ਕਾਬੂ <br/>
Ad Position 24