24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 07-01-2026
ਸੰਗਰੂਰ, 6 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ ਦੀ ਦੇਖ ਰੇਖ ਹੇਠ ਹੋਇਆ | ਸ੍ਰੀ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਦੀ ਨਿਗਰਾਨੀ ਵਿਚ ਪਾਏ ਗਏ | ਇਸਤਰੀ ਸਤਿਸੰਗ ਸਭਾ ਵਲੋਂ ਸਵਰਨ ਕੌਰ, ਗੁਰਲੀਨ ਕੌਰ ਪਰਵਿੰਦਰ ਕੌਰ, ਤੇਜਿੰਦਰ ਕੌਰ ਗੁੱਡੀ, ਰੇਖਾ ਕਾਲੜਾ, ਕਿਰਨ ਦੂਆ, ਗੁਰਬੀਰ ਕੌਰ ਬੇਬੀ, ਮਹਿਕਪ੍ਰੀਤ ਕੌਰ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ | ਇਸ ਮੌਕੇ 'ਤੇ ਹੋਏ ਦਿਨ ਅਤੇ ਰਾਤ ਦੇ ਵਿਸ਼ਾਲ ਗੁਰਮਤਿ ਸਮਾਗਮਾਂ ਵਿਚ ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ ਦੇ ਸਟੇਜ ਸੰਚਾਲਨ ਅਧੀਨ ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਨੇ ਕੀਤੀ ਉਪਰੰਤ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ, ਭਾਈ ਗੁਰਮਿੰਦਰ ਪਾਲ ਸਿੰਘ ਲਾਲ ਲੁਧਿਆਣਾ, ਭਾਈ ਜਸਵਿੰਦਰ ਸਿੰਘ ਤੇ ਸਾਥੀ ਟੈਕਸਲਾ ਟੀ ਵੀ ਵਾਲੇ ਦਿੱਲੀ, ਭਾਈ ਇੰਦਰਜੀਤ ਸਿੰਘ ਲੁਧਿਆਣਾ, ਭਾਈ ਪ੍ਰੇਮਜੀਤ ਸਿੰਘ ਹੀਰਾ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ | ਰਾਤਰੀ ਦੇ ਸਮਾਗਮ ਵਿਚ ਉਪਰੋਕਤ ਜਥਿਆਂ ਤੋਂ ਇਲਾਵਾ ਭਾਈ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਨੇ ਕੀਰਤਨ ਦੀ ਹਾਜ਼ਰੀ ਭਰੀ, ਗੁਰਸਿਮਰਨ ਸਿੰਘ ਗੁਜਰਾਲ ਨੇ ਵੀ ਸ਼ਬਦ ਗਾਇਨ ਕੀਤਾ ਜਦੋਂ ਕਿ ਭਾਈ ਮਨਦੀਪ ਸਿੰਘ ਮੁਰੀਦ ਨੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਅਤੇ ਜੀਵਨ ਇਤਿਹਾਸ ਬਾਰੇ ਕਥਾ ਵਿਚਾਰ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੈ-ਭਉ ਅਤੇ ਅਦਬ ਸਤਿਕਾਰ ਦੀ ਪ੍ਰੇਰਨਾ ਕੀਤੀ | ਸਮੂਹ ਜੱਥਿਆਂ ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਨਰਿੰਦਰ ਪਾਲ ਸਿੰਘ ਸਾਹਨੀ, ਹਰਭਜਨ ਸਿੰਘ ਭੱਟੀ, ਗੁਰਿੰਦਰ ਸਿੰਘ ਗੁਜਰਾਲ, ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਪ੍ਰੀਤਮ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਦਲਵੀਰ ਸਿੰਘ ਬਾਬਾ, ਗੁਰਿੰਦਰ ਵੀਰ ਸਿੰਘ, ਗੁਰਕੰਵਲ ਸਿੰਘ, ਹਰਿੰਦਰਪਾਲ ਸਿੰਘ ਸੋਬਤੀ, ਮਾਤਾ ਸਵਰਨ ਕੌਰ ਆਦਿ ਨੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਰਾਤਰੀ ਦੇ ਸਮਾਗਮ ਵਿਚ ਸ਼ਹਿਰ ਦੇ ਨਾਮੀਂ ਗੁਰਸਿੱਖ ਡਾਕਟਰ ਸਾਹਿਬਾਨ ਡਾ ਰਾਏ, ਚਰਨਜੀਤ ਸਿੰਘ ਰੇਖੀ, ਡਾ ਹਰਪ੍ਰੀਤ ਸਿੰਘ ਭੰਡਾਰੀ ਅਤੇ ਡਾ ਅਮਨਜੋਤ ਕੌਰ ਨੂੰ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ਤੇ ਲੋਈਆਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਰਾਜਵਿੰਦਰ ਸਿੰਘ ਲੱਕੀ, ਹਰਦੀਪ ਸਿੰਘ ਸਾਹਨੀ, ਜਸਵਿੰਦਰ ਪਾਲ ਸਿੰਘ, ਹਰਿੰਦਰਵੀਰ ਸਿੰਘ, ਗੁਰਸਿਮਰਨ ਸਿੰਘ ਗੁਜਰਾਲ, ਜਸਵਿੰਦਰ ਸਿੰਘ ਸੋਬਤੀ, ਗਗਨਜੀਤ ਸਿੰਘ ਆਦਿ ਨੇ ਵੱਖ-ਵੱਖ ਪ੍ਰਬੰਧਾਂ ਦੀ ਨਿਗਰਾਨੀ ਕੀਤੀ | ਇਸ ਮੌਕੇ 'ਤੇ ਬਾਬਾ ਪਿਆਰਾ ਸਿੰਘ, ਡਾ ਭੁਪਿੰਦਰ ਸਿੰਘ , ਗੁਰਮੀਤ ਸਿੰਘ ਨਾਗੀ, ਗੁਰਵਿੰਦਰ ਸਿੰਘ ਬੱਬੀ, ਜਤਿੰਦਰ ਸਿੰਘ ਰੇਖੀ, ਸਾਹਿਬ ਅਵਨੀਤ ਸਿੰਘ, ਹਰਵਿੰਦਰ ਸਿੰਘ ਪੱਪੂ, ਚਰਨਕਮਲ ਸਿੰਘ, ਹਰਜੀਤ ਸਿੰਘ ਢੀਂਗਰਾ, ਲਖਵੀਰ ਸਿੰਘ ਲੱਖਾ, ਜਰਨੈਲ ਸਿੰਘ, ਕਰਨੈਲ ਸਿੰਘ ਸਮੇਤ ਇਸਤਰੀ ਸਤਿਸੰਗ ਸਭਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਹਰੀਸ਼ ਅਰੋੜਾ ਦੀ ਅਗਵਾਈ ਵਿਚ ਨਗਨ ਬਾਬਾ ਸਾਹਿਬ ਦਾਸ ਸੇਵਾ ਦੱਲ, ਭਾਈ ਘਨ੍ਹਈਆ ਜੀ ਸੇਵਾ ਦੱਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਸ਼ਿਵ ਸ਼ਕਤੀ ਸੇਵਾ ਸੁਸਾਇਟੀ ਦੇ ਬੰਟੀ ਦੀ ਅਗਵਾਈ ਵਿਚ, ਇਸਤਰੀ ਸਤਿਸੰਗ ਸਭਾ ਸਮੇਤ ਪਰਮਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਅਵਨੀਤ ਸਿੰਘ ਗੁਜਰਾਲ, ਰਾਜਨ ਸਰਨਾ, ਮਨਦੀਪ ਸਿੰਘ ਬੋਨੀ, ਏਕਜੋਤ ਸਿੰਘ, ਜਸਵੀਰ ਸਿੰਘ ਪਿੰਕਾ, ਜਸਵਿੰਦਰ ਸਿੰਘ ਟੁਰਨਾ, ਸਮਰਪ੍ਰੀਤ ਸਿੰਘ, ਸੰਦੀਪ ਸਿੰਘ, ਜਗਜੀਤ ਸਿੰਘ, ਬਲਵੰਤ ਸਿੰਘ ਆਦਿ ਨੇ ਵੱਖ-ਵੱਖ ਪ੍ਰਬੰਧਾਂ ਵਿਚ ਵਿਸ਼ੇਸ਼ ਸਹਿਯੋਗ ਦਿੱਤਾ | ਜਸਵਿੰਦਰ ਸਿੰਘ ਪਿ੍ੰਸ ਨੇ ਸੰਗਤਾਂ ਅਤੇ ਸੰਸਥਾਵਾਂ ਵਲੋਂ ਮਿਲੇ ਅਥਾਹ ਸਹਿਯੋਗ ਲਈ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਨੇ ਲੜੀਵਾਰ ਕਵਿਤਾ ਸਕੂਲ ਦੀ ਸ਼ੁਰੂਆਤ ਕੀਤੀ ਅਗਲੀ ਖ਼ਬਰ ਸ਼ਹਿਰ ਵਿਚ ਚੋਰੀਆਂ ਦੀ ਭਰਮਾਰ ਧਾਰਮਿਕ ਸਥਾਨਾਂ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ <br/>
Ad Position 24