ਅਹਿਮਦਗੜ੍ਹ, ਕੁੱਪ ਕਲਾਂ, 6 ਜਨਵਰੀ (ਸੁਖਜੀਤ ਸਿੰਘ ਖੇੜਾ, ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਦੇ ਪਿੰਡ ਰੋਹੀੜਾ ਤੋਂ ਸਾਬਕਾ ਸਰਪੰਚ ਅਤੇ ਵੱਡਾ ਘੱਲੂਘਾਰਾ ਵੈੱਲਫੇਅਰ ਕਲੱਬ ਦੇ ਸੀਨੀਅਰ ਮੈਂਬਰ ਹਰਚੰਦ ਸਿੰਘ ਰੋਹੀੜਾ ਅੱਜ ਸਵੇਰੇ ਦਿਲ ਦੀ ਧੜਕਣ ਰੁਕਣ ਕਾਰਨ ਇਸ ਨਾਸ਼ਵਾਨ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ | ਇਸ ਮੌਕੇ ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਹਿਬਾਨ ਅਤੇ ਹੋਰ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ |