24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜੇਲ੍ਹਾਂ ਵਿਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ., ਪਨਬੱਸ ਦੇ ਕੱਚੇ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਕੀਤੀ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 07-01-2026
ਸੰਗਰੂਰ, 6 ਜਨਵਰੀ (ਅਮਨਦੀਪ ਸਿੰਘ ਬਿੱਟਾ) - ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਪੰਜਾਬ ਭਰ ਦੇ ਡਿੱਪੂਆ 'ਤੇ ਗੇਟ ਰੈਲੀਆਂ ਕੀਤੀਆਂ ਗਈਆਂ | ਸੰਗਰੂਰ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ਕੱਚੇ ਕਰਮਚਾਰੀ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਸਮੇਂ-ਸਮੇਂ ਦੀਆਂ ਸਰਕਾਰ ਟਾਲਮਟੋਲ ਦੀ ਨੀਤੀ ਅਪਣਾਉਂਦੀਆਂ ਰਹੀਆਂ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਵਿਚ ਆਉਣ ਤੋਂ ਪਹਿਲਾਂ ਸਾਡੇ ਧਰਨਿਆਂ ਵਿਚ ਆ ਕੇ ਬੋਲਦੇ ਸੀ ਕਿ ਸਰਕਾਰਾਂ ਬਣਨ ਉਪਰੰਤ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਵਿਭਾਗਾਂ ਨੂੰ ਪ੍ਰਫੁੱਲਿਤ ਕਰਾਂਗੇ ਪਰ ਅੱਜ ਚਾਰ ਸਾਲ ਬੀਤਣ ਦੇ ਬਾਵਜੂਦ ਇੱਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ ਸਿਰਫ਼ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਅੱਜ ਤੱਕ ਨਾ ਤਾਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪਾਲਿਸੀ ਬਣਾਈ ਗਈ ਹੈ ਨਾ ਹੀ ਆਊਟ ਸੋਰਸ ਨੂੰ ਕੰਟਰੈਕਟ ਤੇ ਕਰਨ ਦੀ ਪਾਲਿਸੀ ਬਣਾਈ ਗਈ ਹੈ ਸਗੋਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰਦੇ ਕਰਮਚਾਰੀਆਂ ਨੂੰ ਨਜਾਇਜ਼ ਪਰਚੇ ਪਾਕੇ 307 ਧਾਰਾਵਾਂ ਤਹਿਤ ਜੇਲ੍ਹਾਂ ਵਿਚ ਸੁੱਟਿਆ ਗਿਆ ਤੇ ਲੋਕ ਤੰਤਰ ਦੀ ਆਵਾਜ਼ ਨੂੰ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕੁੱਝ ਸਾਥੀ ਅੱਜ ਵੀ ਸੰਗਰੂਰ ਜੇਲ੍ਹ ਵਿਚ ਬੰਦ ਹਨ | ਉਨ੍ਹਾਂ ਕਿਹਾ ਕਿ ਹਰ ਮਹੀਨੇ ਤਨਖ਼ਾਹਾਂ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ ਇਸ ਮਹੀਨੇ ਵੀ ਲੋਹੜੀ ਦਾ ਤਿਉਹਾਰ ਹੈ ਪਰ ਤਨਖ਼ਾਹਾਂ ਦੀ ਕੋਈ ਉਮੀਦ ਨਹੀਂ ਹੈ | ਸੂਬਾ ਆਗੂ ਕਰਮਜੀਤ ਸਿੰਘ ਕਰਮਾ, ਡੀਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਕੈਸ਼ੀਅਰ ਸਤਵਿੰਦਰ ਸਿੰਘ, ਮੋਟਰ ਮਜ਼ਦੂਰ ਯੂਨੀਅਨ ਸੀਟੂ ਤੋ ਇੰਦਰਪਾਲ ਸਿੰਘ ਪੁੰਨਾਵਾਲ, ਪੰਜਾਬ ਸਟੂਡੈਂਟਸ ਯੂਨੀਅਨ ਤੋ ਰਾਮਵੀਰ ਸਿੰਘ ਜ਼ਿਲ੍ਹਾ ਪ੍ਰਧਾਨ, ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਤੋ ਰਮਨ ਕੁਮਾਰ ਮਲੋਟ ਸੂਬਾ ਕਲਵੀਨਰ ਨੇ ਕਿਹਾ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਨੂੰ ਲੈ ਕੇ ਵਿਭਾਗਾਂ ਦਾ ਕੀਤਾ ਜਾ ਰਿਹਾ ਨਿੱਜੀਕਰਨ ਦੀ ਲੜਾਈ ਨੂੰ ਲੈ ਕੇ ਕਰਮਚਾਰੀ ਸੰਘਰਸ਼ ਕਰ ਰਹੇ ਸੀ ਜਥੇਬੰਦੀ ਆਗੂਆਂ ਨੂੰ ਘਰਾਂ ਤੋਂ ਚੱਕ ਕੇ ਹਿਰਾਸਤ ਵਿਚ ਲੈ ਕੇ ਵਰਕਰਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਗਿਆ ਤੇ ਵਰਕਰਾਂ ਦੇ ਨਾਲ ਪੁਲਿਸ ਪ੍ਰਸ਼ਾਸਨ ਵਲੋਂ ਧੱਕੇ ਸ਼ਾਹੀ ਕੀਤੀ ਗਈ | ਚੇਅਰਮੈਨ ਨਿਰਧੌਲ ਸਿੰਘ ਬੱਬਨਪੁਰ, ਮੀਤ ਪ੍ਰਧਾਨ ਪਰਮਿੰਦਰ ਸਿੰਘ ਜੱਸੜ, ਰਿੰਕੂ ਨਾਥ ਪਾਤੜਾਂ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਪੁਸ਼ਪਿੰਦਰ ਸਿੰਘ, ਅਜੀਤ ਸਿੰਘ, ਬਲਕਾਰ ਸਿੰਘ, ਨਵੀਂ ਭਰਤੀ ਪ੍ਰਧਾਨ ਬਲਜੀਤ ਸਿੰਘ ਨੇ ਗੇਟ ਰੈਲੀ ਤੇ ਬੋਲਦਿਆਂ ਐਲਾਨ ਕੀਤਾ ਕਿ ਗੇਟ ਰੈਲੀ ਉਪਰੰਤ ਸਮੂਹ ਵਰਕਰ ਕਾਲੇ ਬਿਲੇ ਲਾ ਕੇ ਡਿਊਟੀਆਂ ਕਰਨਗੇ | ਜੇਕਰ ਪਨਬੱਸ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਮੰਗਾ ਨਾ ਮੰਨੀਆਂ ਅਤੇ ਸੰਗਰੂਰ ਜੇਲ੍ਹ ਵਿਚ ਨਜਾਇਜ਼ ਬੰਦ ਸਾਥੀਆ ਨੂੰ ਤੁਰੰਤ ਰਿਹਾਅ ਨਹੀਂ ਕੀਤਾ ਗਿਆ ਤਾਂ 09 ਜਨਵਰੀ ਸੰਗਰੂਰ ਬੱਸ ਸਟੈਂਡ ਵਿਖੇ ਸ਼ਾਂਤਮਈ ਭਾਰੀ ਵਿਸ਼ਾਲ ਕਨਵੈੱਨਸ਼ਨ ਕਰ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੋਪਲ ਦਾ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ, ਕਿਸਾਨਾਂ ਦਾ ਵਿਸ਼ਵਾਸ ਹੀ ਸਾਡੀ ਅਸਲੀ ਪੂੰਜੀ - ਸੰਜੀਵ ਬਾਂਸਲ ਅਗਲੀ ਖ਼ਬਰ ਪਿਛਲੇ 7 ਸਾਲਾਂ ਤੋਂ ਗੱਡੀਆਂ ਵਾਲੇ ਪਰਿਵਾਰਾਂ ਵਿਚ ਅੱਖਰ ਦੀ ਜੋਤ ਜਗਾਉਣ ਲੱਗਿਆ ਸਮਾਜ ਸੇਵੀ <br/>
Ad Position 24