24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਲੇਰਕੋਟਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਗਣਤੰਤਰ ਦਿਵਸ ਦੇ ਅਗਾਊਾ ਪ੍ਰਬੰਧਾਂ ਸੰਬੰਧੀ ਉੱਚ ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-01-2026
ਮਲੇਰਕੋਟਲਾ, 6 ਜਨਵਰੀ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵਲੋਂ ਗਣਤੰਤਰ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਇੱਕ ਅਹਿਮ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਖ਼ੁਦ ਕਰਨ ਨੂੰ ਯਕੀਨੀ ਬਣਾਉਣ | ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਨਗਰ ਕੌਂਸਲ ਨੂੰ ਸਮਾਗਮ ਵਾਲੇ ਸਥਾਨ ਦੇ ਨਾਲ-ਨਾਲ ਸਟੇਡੀਅਮ ਦੇ ਬਾਹਰ ਦੀ ਸਫ਼ਾਈ, ਸਜਾਵਟ, ਰੌਸ਼ਨੀ, ਨਿਰਵਿਘਨ ਬਿਜਲੀ ਸਪਲਾਈ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਅਤੇ ਰਿਹਰਸਲ ਦੌਰਾਨ ਲੋਕਾਂ ਦੀ ਸਹੂਲਤ ਲਈ ਮੈਡੀਕਲ ਟੀਮਾਂ ਦੀ ਤਾਇਨਾਤੀ ਦੇ ਨਾਲ-ਨਾਲ ਦਵਾਈਆਂ ਤੇ ਐਂਬੂਲੈਂਸ ਦੇ ਪ੍ਰਬੰਧ ਕੀਤੇ ਜਾਣ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਧ ਤੋਂ ਵੱਧ ਸਕੂਲਾਂ ਅਤੇ ਕਾਲਜਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਚਿੰਗਾਰੀ ਪੈਦਾ ਕੀਤੀ ਜਾ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐੱਸ.ਪੀ. (ਐੱਚ) ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਕਸੀਅਨ ਇੰਜ. ਪ੍ਰਨੀਤ ਕੌਰ ਟਿਵਾਣਾ, ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਇੰਜੀ. ਆਦਰਸ਼ ਨਿਰਮਲ ਸਿੰਘ, ਡੀ.ਐਫ.ਪੀ.ਓ. ਡਾ. ਸੀਮਾਂ ਜੱਸਲ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ,ਬੀ.ਡੀ.ਪੀ.ਓ ਜਸਮਿੰਦਰ ਸਿੰਘ, ਚੋਣ ਤਹਿਸੀਲਦਾਰ ਬਿ੍ਜ ਮੋਹਨ, ਵਣ ਰੇਂਜ ਅਫ਼ਸਰ ਮਹਿੰਦਰ ਪਾਲ ਸਿੰਘ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪਵਨ ਕੁਮਾਰ, ਏ.ਡੀ.ਓ ਲਾਜਿੰਦਰ ਸਿੰਘ, ਸਤਿੰਦਰ ਕੌਰ, ਡਿਪਟੀ ਡੀ.ਈ.ਓ ਮਨਜੀਤ ਕੌਰ, ਤਹਿਸੀਲ ਭਲਾਈ ਅਫ਼ਸਰ ਹਰਪ੍ਰੀਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖਨੌਰੀ-ਕੈਥਲ ਮਾਰਗ ਦੇ ਟੁੱਟੇ ਹੋਣ ਕਾਰਨ ਪਿਛਲੇ ਦੋ ਮਹੀਨੇ ਤੋਂ ਘੱਗਰ ਪਾਰ ਦੇ ਪਿੰਡਾਂ ਵਿਚ ਸਰਕਾਰੀ ਬੱਸਾਂ ਦੀ ਸਰਵਿਸ ਬ... ਅਗਲੀ ਖ਼ਬਰ ਨਗਰ ਕੌਂਸਲ ਵਿਚ ਸੱਤਾਧਾਰੀ ਧਿਰ ਨਾਲ ਸੰਬੰਧਿਤ ਕੌਂਸਲਰਾਂ ਦੀ ਰਾਜਨੀਤਕ ਲੜਾਈ ਅਦਾਲਤੀ ਪ੍ਰਕਿ੍ਆ ਵਿਚ ਹੋਈ ਤਬਦੀਲ <br/>...
Ad Position 24