24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਅੱਖਾਂ ਦਾ ਮੁਫ਼ਤ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 07-01-2026
ਲੌਂਗੋਵਾਲ, 6 ਜਨਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਦੀ ਨਾਮਵਰ ਸੰਸਥਾ ਹਰੀਹਰ ਹਸਪਤਾਲ ਵਿਖੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਇਸ ਬਾਰੇ ਡਾ. ਮਨੀਸ਼ ਕੁਮਾਰ ਸਾਲੂ ਨੇ ਕੈਂਪ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਕੈਂਪ ਕਸਬੇ ਦੇ ਆਲੇ ਦੁਆਲੇ ਪਿੰਡਾਂ ਦੇ ਲੋੜਵੰਦ ਵਿਅਕਤੀਆਂ ਦੇ ਲਈ ਲਗਾਇਆ ਗਿਆ ਹੈ | ਇਸ ਤੋਂ ਪਹਿਲਾਂ ਵੀ ਸੰਸਥਾ ਵਲੋਂ ਇਹੋ ਜਿਹੇ ਸੈਂਕੜੇ ਹੀ ਕੈਂਪ ਲਗਾਏ ਜਾ ਚੁੱਕੇ ਹਨ | ਅੱਜ ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਅਭਿਸ਼ੇਕ ਹਾਂਡਾ, ਡਾ. ਪ੍ਰੀਆ ਅਗਰਵਾਲ ਪਟਿਆਲਾ ਤੋਂ ਆਪਣੀ ਟੀਮ ਸਮੇਤ ਪੁੱਜੇ ਹੋਏ ਸਨ | ਜਿਸ ਵਿਚ 160 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਆਧੁਨਿਕ ਮਸ਼ੀਨਾਂ ਦੇ ਨਾਲ ਕੀਤਾ ਗਿਆ ਅਤੇ 50 ਦੇ ਕਰੀਬ ਅÏਰਤਾਂ ਅਤੇ ਪੁਰਸ਼ਾਂ ਦੀਆਂ ਅੱਖਾਂ ਦਾ ਅਪਰੇਸ਼ਨ ਕਰਕੇ ਮੁਫ਼ਤ ਲੈਂਨਜ ਪਾਏ ਗਏ | ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਡਾ. ਰਵਿੰਦਰ ਵਸ਼ਿਸ਼ਟ, (ਅÏਰਤਾਂ ਦੇ ਰੋਗਾਂ ਦੇ ਮਾਹਿਰ) ਡਾ. ਅਦਿਤਿਆ ਵਸ਼ਿਸ਼ਟ (ਐਮ.ਬੀ.ਬੀ.ਐਸ.) ਮੀਨਾਕਸ਼ੀ ਸ਼ਰਮਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਬਲਵਿੰਦਰ ਸਿੰਘ ਢਿੱਲੋਂ, ਬਰਿੰਦਰਪਾਲ ਸਿੰਘ, ਰਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੇ ਪਿੰਡ ਨਾਰੀਕੇ ਵਿਖੇ ਸੰਸਦ ਮੈਂਬਰ ਡਾ. ਅਮਰ ਸਿੰਘ ਵਲੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂਅ 'ਤੇ ਕੋਈ ਵੀ ਧਿਰ ਰਾਜਨੀਤੀ ਨਾ ਕਰੇ - ਝੂੰਦਾਂ <br/>
Ad Position 24