ਸੰਗਰੂਰ, 6 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ, ਅੰਕੁਰ ਮਹਿੰਦਰੂ ਵਲੋਂ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿਚ ਪ੍ਰੇਗਾਬਾਲੀਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਡਾਕਟਰ ਦੀ ਪਰਚੀ ਉੱਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ | ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸੰਗਰੂਰ ਵਿਚ ਇਸ ਦੀ ਵਿਕਰੀ ਉੱਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ | ਇਹ ਪਾਬੰਦੀ ਹੁਕਮ 5 ਮਾਰਚ ਤੱਕ ਲਾਗੂ ਰਹਿਣਗੇ |