24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਵਿਰੁੱਧ ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 07-01-2026
ਸੰਗਰੂਰ, 6 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਵਲੋਂ ਅੱਜ ਡੀ ਸੀ ਦਫ਼ਤਰ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਸਿੰਘ ਮੂਨਕ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਭੂਪ ਚੰਦ ਚੰਨੋਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਸਵੀਰ ਕੌਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਨਰੰਜਣ ਸਿੰਘ ਚਨੰਗਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰ ਕੇ ਵੀ ਬੀ ਜੀ ਰਾਮ ਜੀ ਲਿਆ ਕੇ ਮਨਰੇਗਾ ਦਾ ਭਗਵਾਂਕਰਨ ਕਰਕੇ ਕੇਂਦਰੀ ਬਜਟ ਤੋਂ ਪੈਣ ਵਾਲਾ 90 ਫ਼ੀਸਦੀ ਹਿੱਸਾ ਘਟਾ ਕੇ 60 ਫ਼ੀਸਦੀ ਕਰਨ ਅਤੇ ਹਾੜੀ ਸਾਉਣੀ ਦੇ ਸੀਜ਼ਨ ਦੌਰਾਨ 2 ਮਹੀਨੇ ਕੰਮ ਬੰਦ ਕਰਨ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ ਹੋਏ ਕਿਹਾ ਕਿ ਇਸ ਨਾਲ ਮਜ਼ਦੂਰਾਂ ਦੇ ਘਰਾਂ ਦੇ ਚੁੱਲਿ੍ਹਆਂ ਦੀ ਅੱਗ ਨੂੰ ਠੰਢਾ ਕਰਨਾ ਚਾਹੰੁਦੇ ਹਨ | ਹੋਰਨਾਂ ਤੋਂ ਇਲਾਵਾ ਜੋਗਿੰਦਰ ਸਿੰਘ ਬੰਧਨ, ਬਿੱਟੂ ਸਿੰਘ ਖੋਖਰ, ਗੋਪੀ ਸਿੰਘ ਗਿਰ, ਸੋਨੀ ਬਹਾਦਰਪੁਰ ਬਲਜੀਤ ਸਿੰਘ ਨਮੋਲ, ਰਮਨ ਕੁਮਾਰ ਮਲੋਟ, ਜਸਮੇਲ ਕੌਰ, ਨੇ ਵੀ ਸੰਬੋਧਨ ਕੀਤਾ | ਅੱਜ ਦੇ ਇਕੱਠ ਨੇ ਮਜ਼ਦੂਰ ਆਗੂ ਮੁਕੇਸ਼ ਮਲੋਦ ਨੂੰ ਤੁਰੰਤ ਰਿਹਾਅ ਕਰਨ ਅਤੇ ਪੱਤਰਕਾਰਾਂ ਤੇ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਫ਼ਸਲੀ ਵਿਭਿੰਨਤਾ ਰਾਹੀਂ ਇਤਿਹਾਸ ਰਚਣ ਵਾਲੇ ਕਿਸਾਨਾਂ ਦੇ 'ਸੁਨਹਿਰੀ ਸੁਪਨਿਆਂ ਨੂੰ ਬੂਰ... ਅਗਲੀ ਖ਼ਬਰ ਪ੍ਰੇਗਾਬਾਲੀਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ
Ad Position 24