25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ - ਆਪ ਆਗੂ <br/>

Ad Position 21
No active advertisement
ਅਜੀਤ ਡੈਸਕ 07-01-2026
ਧਰਮਗੜ੍ਹ, 6 ਜਨਵਰੀ (ਗੁਰਜੀਤ ਸਿੰਘ ਚਹਿਲ) - ਆਮ ਆਦਮੀ ਪਾਰਟੀ ਦੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਪਵਿੱਤਰ ਸਿੰਘ ਬੈਨੀਪਾਲ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਲਵੀਰ ਸਿੰਘ ਮਾਨ, ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਅਤੇ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਦੇ ਸਰਪੰਚ ਹਰਬੰਸ ਸਿੰਘ ਹੈਪੀ ਸਿੱਧੂ ਨੇ ਇਸ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ | ਉਨ੍ਹਾਂ ਦੱਸਿਆ ਕਿ ਇਹ ਯੋਜਨਾ ਗ਼ਰੀਬ ਲੋਕਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ ਕਿਉਂਕਿ ਕੋਈ ਵੀ ਗ਼ਰੀਬ ਪਰਿਵਾਰ ਇਲਾਜ ਕਰਵਾਉਣ ਤੋ ਵਾਂਝਾ ਨਹੀ ਰਹੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਸੂਬਾ ਵਾਸੀ ਆਪਣੇ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਨਾਲ ਹੀ ਨਾਮਾਂਕਣ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਉਕਤ ਯੋਜਨਾ ਨਾਲ ਗ਼ਰੀਬ ਲੋਕ ਸਰਕਾਰੀ ਹਸਪਤਾਲਾਂ ਦੇ ਨਾਲ ਸੂਬੇ ਭਰ ਦੇ ਕਰੀਬ 600 ਪ੍ਰਾਈਵੇਟ ਹਸਪਤਾਲਾਂ ਚ ਵੀ ਇਲਾਜ ਕਰਵਾ ਸਕਣਗੇ | ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਪਰਿਵਾਰ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਵਾਉਣ ਤੋ ਵਾਂਝਾ ਨਾ ਰਹੇ | ਉਨ੍ਹਾਂ ਇਸ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂਆਂ ਨੇ ਮਨੇਰਗਾ ਵਿਚ ਕੀਤੇ ਸੁਧਾਰਾਂ ਨੂੰ ਮਜ਼ਦੂਰ ਵਿਰੋਧੀ ਦੱਸਿਆ <br/> ਅਗਲੀ ਖ਼ਬਰ ਸੰਸਥਾ ਵਲੋਂ ਲਾਏ ਕੈਂਪ ਦਾ 90 ਮਰੀਜ਼ਾਂ ਨੇ ਉਠਾਇਆ ਲਾਭ <br/>
Ad Position 24