ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ(ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਟਰੈਫਿਕ ਪੁਲਿਸ ਸੁਨਾਮ ਊਧਮ ਸਿੰਘ ਵਾਲਾ ਵਲੋਂ ਟਰੈਫਿਕ ਇੰਚਾਰਜ ਨਿਰਭੈ ਸਿੰਘ ਦੀ ਅਗਵਾਈ ਵਿਚ 37ਵੇਂ ਸੜਕ ਸੁਰੱਖਿਆ ਮਹੀਨੇ ਦੌਰਾਨ ਸਥਾਨਕ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਹਾਇਕ ਥਾਣੇਦਾਰ ਨਿਰਭੈ ਸਿੰਘ ਨੇ ਸਕੂਲੀ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ 18 ਸਾਲ ਤੋਂ ਛੋਟਾ ਬੱਚਾ ਕੋਈ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜਿਸ ਤਹਿਤ 25 ਹਜ਼ਾਰ ਰੁਪਏ ਜੁਰਮਾਨਾ ਅਤੇ ਦੋ ਸਾਲ ਦੀ ਸਜ਼ਾ ਹੋ ਸਕਦੀ ਹੈ | ਪੰਕਜ ਅਰੋੜਾ ਟਰੈਫਿਕ ਅਤੇ ਰੋਡ ਸੇਫਟੀ ਐਡਵਾਈਜ਼ਰ ਵਲੋਂ ਬੱਚਿਆਂ ਨਾਲ ਟਰੈਫਿਕ ਨਿਯਮਾਂ ਨੂੰ ਲੈ ਕੇ ਸਵਾਲ ਜਵਾਬ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਅਨਿਲ ਜੈਨ ਅਤੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਆਦਿ ਮੌਜੂਦ ਸਨ |