22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਬ-ਇੰਸਪੈਕਟਰ ਬਲਜੀਤ ਸਿੰਘ ਬਣੇ ਥਾਣਾ ਲੌਂਗੋਵਾਲ ਦੇ ਐਸ.ਐੱਚ.ਓ.

Ad Position 21
No active advertisement
ਅਜੀਤ ਡੈਸਕ 24-01-2026
ਲੌਂਗੋਵਾਲ, 23 ਜਨਵਰੀ (ਵਿਨੋਦ, ਸ.ਖੰਨਾ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਵਲੋਂ ਸਬ-ਇੰਸਪੈਕਟਰ ਬਲਜੀਤ ਸਿੰਘ ਨੂੰ ਥਾਣਾ ਲੌਂਗੋਵਾਲ ਦਾ ਨਵਾਂ ਐੱਸ.ਐੱਚ.ਓ. ਨਿਯੁਕਤ ਕੀਤਾ ਗਿਆ, ਨੇ ਥਾਣਾ ਲੌਂਗੋਵਾਲ ਵਿਖੇ ਆਪਣਾ ਕਾਰਜ਼ਭਾਰ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਪਟਿਆਲਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਅਤੇ ਇਸ ਤੋਂ ਪਹਿਲੇ ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਦਾ ਤਬਾਦਲਾ ਪੁਲਿਸ ਲਾਈਨ ਸੰਗਰੂਰ ਵਿਖੇ ਹੋ ਗਿਆ ਹੈ | ਜ਼ਿਕਰਯੋਗ ਹੈ ਕਿ ਸਬ ਇੰਸਪੈਕਟਰ ਬਲਜੀਤ ਸਿੰਘ ਕੁਸ਼ਲ ਪ੍ਰਸ਼ਾਸਕ ਅਤੇ ਪੇਸ਼ੇਵਾਰ ਅਧਿਕਾਰੀਆਂ ਚੋਂ ਇੱਕ ਮੰਨੇ ਜਾਂਦੇ ਹਨ | ਅਹੁਦਾ ਸੰਭਾਲਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਦੀ ਬਹਾਲੀ ਤੋਂ ਇਲਾਵਾ ਸਰਕਾਰ ਵਲੋਂ ਗੈਂਗਸਟਰਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵੱਲ ਉਚੇਚਾ ਧਿਆਨ ਦੇਣਾ ਉਨ੍ਹਾਂ ਦੀ ਪਹਿਲ ਹੋਵੇਗੀ | ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਜਦਕਿ ਇਲਾਕੇ ਦੇ ਆਮ ਸ਼ਹਿਰੀਆਂ ਦਾ ਥਾਣੇ ਵਿਚ ਸਵਾਗਤ ਹੈ ਅਤੇ ਲੋਕ ਬਿਨਾ ਕਿਸੇ ਝਿਜਕ ਤੋਂ ਉਨ੍ਹਾਂ ਨੂੰ ਮਿਲ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ 'ਤੇ ਪੂਰੇ ਦੇਸ਼ ਵਿਚ ਟਰੈਕਟਰ ਮਾਰਚ ਕਰਨ ਦਾ ਕਿਸਾਨ ਆਗੂਆਂ ਕੀਤਾ ਫੈਸਲਾ <br/> ਅਗਲੀ ਖ਼ਬਰ ਧਾਰਮਿਕ ਪ੍ਰੋਗਰਾਮ ਦੌਰਾਨ ਰਾਮ ਭਗਤਾਂ ਨੇ ਦੀਵੇ ਤੇ ਮੋਮਬਤੀਆਂ ਜਗਾ ਕੇ ਮਨਾਈ ਖ਼ੁਸ਼ੀ <br/>
Ad Position 24