22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ 'ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟਰੇਸ਼ਨ ਦੀ ਸ਼ੁਰੂਆਤ ਕਰਵਾਈ <br/>

Ad Position 21
No active advertisement
ਅਜੀਤ ਡੈਸਕ 24-01-2026
ਸੁਨਾਮ ਊਧਮ ਸਿੰਘ ਵਾਲਾ, 23 ਜਨਵਰੀ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਵਿਧਾਨ ਸਭਾ ਹਲਕਾ ਸੁਨਾਮ ਵਿਚ ਰਜਿਸਟਰੇਸ਼ਨ ਕਰਨ ਦਾ ਕੰਮ ਅੱਜ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ਼ੁਰੂ ਕਰਵਾਇਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਸੂਬਾ ਵਾਸੀ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿਚ ਲਗਭਗ ਇਕ ਹਜ਼ਾਰ ਮੁਹੱਲਾ ਕਲੀਨਿਕ ਬਣਾਏ ਹਨ ਜਦੋਂ ਕਿ ਪਿਛਲੇ 75 ਸਾਲਾਂ ਵਿਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਸਨ | ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿਚ, 2,500 'ਪਿੰਡ ਕਲੀਨਿਕ' ਖੋਲ੍ਹੇ ਜਾਣਗੇ | ਉਨ੍ਹਾਂ ਕਿਹਾ ਕਿ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈੱਸਟ ਮੁਫ਼ਤ ਹੋਣਗੇ, ਇਲਾਜ ਲਈ ਆਪਣਾ ਹੈਲਥ ਕਾਰਡ ਲਿਆਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ | ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਿਤ ਨਹੀਂ ਕੀਤੀ ਗਈ ਹੈ | ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ | ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲੈਸਿਸ ਅਤੇ ਟਰਾਂਸਪਲਾਂਟ, ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿਚ ਸ਼ਾਮਲ ਹਨ | ਹਸਪਤਾਲ ਦੇ ਖ਼ਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਮੁਕੇਸ਼ ਜੁਨੇਜਾ, ਕੈਬਨਿਟ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਸ਼੍ਰੀ ਜਤਿੰਦਰ ਜੈਨ, ਓ.ਐਸ.ਡੀ ਸ੍ਰ ਅੰਮਿ੍ਤ ਸਿੰਘ ਸਿੱਧੂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਾਤ ਨੂੰ ਸੜਕਾਂ 'ਤੇ ਘੁੰਮਦੇ ਨੇ ਰਾਹਗੀਰਾਂ ਨੂੰ ਪਿਆਰ ਦੇ ਜਾਲ 'ਚ ਫਸਾ ਕੇ ਲੁੱਟਣ ਵਾਲੇ ਗਰੋਹ ਦੀਆਂ 5 ਅÏਰਤਾਂ ਸਣੇ ਤਿ... ਅਗਲੀ ਖ਼ਬਰ ਚਾਈਨਾ ਡੋਰ ਨਾਲ ਨੌਜਵਾਨ ਗੰਭੀਰ ਜ਼ਖ਼ਮੀ <br/>
Ad Position 24