21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਯੂਰੀਆ ਖਾਦ ਦੀ ਵਰਤੋਂ ਕਰਨ ਵਿਚ ਜ਼ਿਲ੍ਹਾ ਸੰਗਰੂਰ ਮੋਹਰੀ ਸਾਇੰਟਿਫਿਕ ਅਵੇਅਰਨੈੱਸ ਫੋਰਮ ਨੇ ਕੀਤਾ ਚਿੰਤਾ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 24-01-2026
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲਾ ਭਾਰਤ ਸਰਕਾਰ ਵਲੋਂ ਯੂਰੀਆ ਖਾਦ ਵੀ ਵਰਤੋਂ ਨੂੰ ਲੈ ਕੇ ਦੇਸ਼ ਦੇ 100 ਜ਼ਿਲਿ੍ਹਆਂ ਦੀ ਜਾਰੀ ਕੀਤੀ ਗਈ ਰਿਪੋਰਟ ਵਿਚ ਜ਼ਿਲ੍ਹਾ ਸੰਗਰੂਰ ਮੋਹਰੀ ਪਾਇਆ ਗਿਆ ਹੈ | ਜਾਰੀ ਰਿਪੋਰਟ ਮੁਤਾਬਿਕ ਜ਼ਿਲ੍ਹੇ ਵਿਚ ਪਿਛਲੇ ਸਾਲ 2,82,800 ਮੀਟਰ ਟਨ ਯੂਰੀਆ ਖਾਦ ਦੀ ਵਰਤੋਂ ਕੀਤੀ ਗਈ ਹੈ ਜੋ ਕਿ ਜ਼ਰੂਰਤ ਤੋਂ ਦੁੱਗਣੀ ਤੋਂ ਵੀ ਜ਼ਿਆਦਾ ਹੈ | ਡੀ.ਏ.ਪੀ. ਖਾਦ ਦੀ ਵਰਤੋਂ ਵਿਚ ਵੀ ਜ਼ਿਲ੍ਹਾ ਸੰਗਰੂਰ ਦਾ ਸੂਚੀ ਵਿਚ 22 ਵਾਂ ਨੰਬਰ ਹੈ | ਇਸ ਸਬੰਧ ਵਿਚ ਕੇਂਦਰੀ ਮੰਤਰਾਲਾ ਵਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਪੱਤਰ ਜਾਰੀ ਹੋ ਚੁੱਕਾ ਹੈ | ਉੱਧਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਭਾਗ ਵਲੋਂ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਕੇ ਰਸਾਇਣਿਕ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾਵੇਗਾ | ਜ਼ਿਲੇ੍ਹ ਵਿਚ ਪਰਾਲੀ ਨੂੰ ਜਲਾਏ ਜਾਣ ਦੀਆਂ ਘਟਨਾਵਾਂ ਵਿਚ ਜਾਗਰੂਕਤਾ ਦੇ ਨਾਲ ਕਾਫ਼ੀ ਕਟੌਤੀ ਕੀਤੀ ਗਈ ਹੈ ਹੁਣ ਖਾਦਾਂ ਦੀ ਵਰਤੋਂ ਵਿਚ ਵੀ ਕਮੀ ਲਿਆਂਦੀ ਜਾਵੇਗੀ | ਚੱਲ ਰਹੇ ਇਸ ਵਰਤਾਰੇ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਾਇੰਟਿਫਿਕ ਅਵੇਅਰਨੈੱਸ ਫੋਰਮ ਦੇ ਪ੍ਰਧਾਨ ਡਾ.ਅਮਰਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਅੰਨੇ੍ਹਵਾਹ ਵਰਤੋਂ ਨਾਲ ਖੇਤੀ ਯੋਗ ਜ਼ਮੀਨ ਐਨੀ ਜ਼ਹਿਰੀਲੀ ਹੋ ਗਈ ਹੈ ਕਿ ਖਾਣੇ ਵਿਚ ਜਹਿਰਾਂ ਦੇ ਪਹੁੰਚਣ ਨਾਲ ਕੈਂਸਰ, ਸ਼ੂਗਰ, ਹਾਰਟ ਅਟੈਕ, ਬਲੱਡ ਪ੍ਰੈਸ਼ਰ, ਗੁਰਦੇ ਫ਼ੇਲ੍ਹ ਆਦਿ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ | ਸਥਿਤੀ ਬੇਹੱਦ ਖ਼ਤਰਨਾਕ ਮੋੜ ਉੱਤੇ ਪਹੁੰਚ ਚੁੱਕੀ ਹੈ, ਜਲਦ ਹੀ ਰਸਾਇਣਿਕ ਖੇਤੀ ਨੂੰ ਛੱਡ ਕੇ ਕੁਦਰਤੀ ਖੇਤੀ ਵੱਲ ਆਉਣਾ ਪਵੇਗਾ | ਡਾਕਟਰ ਮਾਨ ਨੇ ਦੱਸਿਆ ਕਿ ਉਹ ਖ਼ੁਦ ਆਪਣੇ ਫਾਰਮ ਵਿਖੇ ਪਿਛਲੇ ਪੰਜ ਸਾਲਾਂ ਤੋਂ ਕੋਈ ਰਸਾਇਣਿਕ ਖਾਦ ਜਾਂ ਕੀਟਨਾਸ਼ਕ ਨਹੀਂ ਵਰਤ ਰਹੇ ਪਰ ਫਿਰ ਵੀ ਚੋਖਾ ਝਾੜ ਪ੍ਰਾਪਤ ਕਰ ਰਹੇ ਹਨ | ਇਸ ਲਈ ਸਾਨੂੰ ਧਰਤੀ ਦੀ ਸਿਹਤ ਅਤੇ ਮਨੁੱਖੀ ਸਿਹਤ ਲਈ ਜਲਦ ਤੋਂ ਜਲਦ ਕੁਦਰਤੀ ਖੇਤੀ ਵੱਲ ਮੁੜਨਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹਰਿਆਉ ਵਿਖੇ ਨਸ਼ਾ ਤਸਕਰਾਂ ਦੀ ਨਾਜਾਇਜ਼ ਜਾਇਦਾਦ 'ਤੇ ਚੱਲਿਆ ਪੀਲਾ ਪੰਜਾ <br/> ਅਗਲੀ ਖ਼ਬਰ ਇਨਸਾਨੀ ਜ਼ਿੰਦਗੀਆਂ ਲਈ 'ਕਹਿਰ ਬਣ ਚੁੱਕੀ' ਚੀਨੀ ਡੋਰ ਸੰਬੰਧੀ ਸਖ਼ਤ ਹੋਵੇ ਸਰਕਾਰ-ਸਰਪੰਚ ਅÏਲਖ <br/>
Ad Position 24