21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਪਤੰਗਬਾਜ਼ੀ ਕਰ ਕੇ ਮਨਾਇਆ ਬਸੰਤ ਦਾ ਤਿਉਹਾਰ <br/>

Ad Position 21
No active advertisement
ਅਜੀਤ ਡੈਸਕ 24-01-2026
ਚੀਮਾ ਮੰਡੀ, 23 ਜਨਵਰੀ (ਜਗਰਾਜ ਮਾਨ) - ਆਈ.ਸੀ.ਐਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਇਸ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਮੰਡੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹਜਨਕ ਢੰਗ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜੂਨੀਅਰ ਵਿੰਗ ਵਿਦਿਆਰਥੀਆਂ ਵੱਲੋਂ ਸਰਸਵਤੀ ਮਾਤਾ ਦੀ ਵੰਦਨਾ ਕਰ ਕੇ ਕੀਤੀ ਗਈ ਇਸ ਉਪਰੰਤ ਬੱਚਿਆਂ ਨੇ ਸਕੂਲ ਦੇ ਗਰਾਊਾਡ ਵਿਚ ਪਤੰਗ ਉਡਾਏ | ਇਸ ਤੋਂ ਬਾਅਦ ਸੀਨੀਅਰ ਵਿੰਗ ਦੇ ਬੱਚਿਆਂ ਨੇ ਪਤੰਗ ਉਡਾ ਕੇ ਇਸ ਤਿਉਹਾਰ ਦਾ ਖੂਬ ਆਨੰਦ ਮਾਣਿਆ | ਪਿ੍ੰਸੀਪਲ ਸ੍ਰੀ ਸੰਦੀਪ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਹਰ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ | ਇਸ ਤਰਾਂ ਦੇ ਪ੍ਰੋਗਰਾਮ ਬੱਚਿਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਮਹੱਤਤਾ ਦੱਸਣ ਦੇ ਨਾਲ-ਨਾਲ ਮਨੋਰੰਜਨ ਦੇਣ ਵਿਚ ਸਹਾਈ ਹੁੰਦੇ ਹਨ | ਉਨ੍ਹਾਂ ਨੇ ਬੱਚਿਆਂ ਨੂੰ ਸੰਖੇਪ ਵਿਚ ਪਲਾਸਟਿਕ ਡੋਰ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਕਿ ਕਿਵੇਂ ਪਲਾਸਟਿਕ ਡੋਰ ਪੰਛੀਆਂ ਲਈ ਜਾਨਲੇਵਾ ਹੋ ਸਕਦੀ ਹੈ ਤੇ ਸੇਫਟੀ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਤਿਉਹਾਰ ਨੂੰ ਮਨਾਉਣ ਦੀ ਸਿੱਖਿਆ ਦਿੱਤੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰ. ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਸ੍ਰ. ਗੁਰਧਿਆਨ ਸਿੰਘ ਚਹਿਲ ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਸੰਤ ਦੇ ਤਿਉਹਾਰ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਖ਼ਿਲਾਫ਼ ਕਰਨ ਕਾਮਰੇਡਾਂ ਨੇ ਡੀ. ਸੀ. ਬਾਹਰ ਦਿੱਤਾ ਧਰਨਾ ਅਗਲੀ ਖ਼ਬਰ 'ਆਪ' ਆਗੂ ਗੁਰਦੀਪ ਨਿਆਮਤਪੁਰ ਨੇ ਖਾਦੀ ਬੋਰਡ ਦੇ ਅਹੁਦੇ 'ਤੋਂ ਦਿੱਤਾ ਅਸਤੀਫ਼ਾ <br/>
Ad Position 24