21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ 44 ਸਕੂਲ ਬੱਸਾਂ ਦੀ ਚੈਕਿੰਗ, 4 ਦੇ ਕੀਤੇ ਚਲਾਨ <br/>

Ad Position 21
No active advertisement
ਅਜੀਤ ਡੈਸਕ 24-01-2026
ਮਲੇਰਕੋਟਲਾ, 23 ਜਨਵਰੀ (ਮੁਹੰਮਦ ਹਨੀਫ਼ ਥਿੰਦ, ਜੈਨ, ਸਰੌਦ) - ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੁਹਿੰਮ ਦੌਰਾਨ ਕੁੱਲ 44 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਬੱਸਾਂ ਦੇ ਦਸਤਾਵੇਜ਼, ਡਰਾਈਵਰਾਂ ਦੇ ਲਾਇਸੈਂਸ, ਵਾਹਨਾਂ ਦੇ ਟੈਕਸ, ਫਿਟਨੈੱਸ ਸਰਟੀਫਿਕੇਟ, ਫਸਟ ਏਡ ਕਿੱਟ, ਫਾਇਰ ਇਕਸਟਿੰਗੁਇਸ਼ਰ, ਫਾਸਟਟੈਗ, ਨੰਬਰ ਪਲੇਟ, ਸਪੀਡ ਗਵਰਨਰ ਅਤੇ ਐਮਰਜੈਂਸੀ ਦਰਵਾਜ਼ਿਆਂ ਆਦਿ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ 4 ਸਕੂਲ ਬੱਸਾਂ ਵਿਚ ਖ਼ਾਮੀਆਂ ਪਾਈਆਂ ਗਈਆਂ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਟੈਕਸ ਦੀ ਅਧੂਰੀ ਪਾਲਣਾ, ਫ਼ਸਟ ਏਡ ਕਿੱਟ ਦੀ ਅਣਹੋਂਦ ਅਤੇ ਨੰਬਰ ਪਲੇਟ ਨਾਲ ਸਬੰਧਤ ਤਰੁੱਟੀਆਂ ਸ਼ਾਮਲ ਸਨ | ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਸਕੂਲ ਪ੍ਰਬੰਧਕਾਂ ਅਤੇ ਵਾਹਨ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸਾਰੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ | ਇਸ ਮੌਕੇ ਲੀਗਲ ਅਫ਼ਸਰ ਬਾਲ ਸੁਰੱਖਿਆ ਵਿਭਾਗ ਬਾਬੀਤਾ ਕੁਮਾਰੀ, ਟਰੈਫਿਕ ਇੰਚਾਰਜ ਗੁਰਮੁਖ ਸਿੰਘ ਲੱਡੀ, ਸਿੱਖਿਆ ਵਿਭਾਗ ਤੋਂ ਹੈੱਡਮਾਸਟਰ ਗੁਰਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਜੰਟ ਸਿੰਘ ਅਤੇ ਮੀਡੀਆ ਸਹਾਇਕ ਪ੍ਰਗਟ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਵਿਖੇ ਖੋਜ ਵਿਧੀ 'ਤੇ ਪੰਜ-ਦਿਨਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ <br/> ਅਗਲੀ ਖ਼ਬਰ ਆਯੂਸ਼ ਕੈਂਪ ਵਿਚ 697 ਮਰੀਜ਼ਾਂ ਦੀ ਕੀਤੀ ਜਾਂਚ <br/>
Ad Position 24