08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਬਰੀ ਕਰਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-01-2026
ਮਲੇਰਕੋਟਲਾ, 24 ਜਨਵਰੀ (ਮਨਜਿੰਦਰ ਸਿੰਘ ਸਰੌਦ) - ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਇੱਕ ਮਾਮਲੇ ਵਿਚ ਅਦਾਲਤ ਵਲੋਂ ਬਰੀ ਕਰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਮਲਦੀਪ ਕੌਰ ਦੀ ਅਗਵਾਈ ਹੇਠ ਅੱਜ ਡੀ.ਸੀ. ਦਫ਼ਤਰ ਮਲੇਰਕੋਟਲਾ ਦੇ ਬਾਹਰ ਪੰਜਾਬ ਸਟੂਡੈਂਟਸ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਸੰਬੰਧੀ ਆਏ ਫ਼ੈਸਲੇ ਤੋਂ ਭਾਰਤੀ ਨਿਆਂ ਵਿਵਸਥਾ ਦਾ ਘੱਟ-ਗਿਣਤੀਆਂ ਨੂੰ ਦੇਖਣ ਦਾ ਟੀਰ੍ਹ ਇੱਕ ਵਾਰ ਫਿਰ ਜੱਗ-ਜ਼ਾਹਿਰ ਹੋਇਆ ਹੈ | ਆਗੂਆਂ ਨੇ ਆਖਿਆ ਕਿ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿਚ ਉਕਸਾਈ ਹੋਈ ਭੀੜ ਵਲੋਂ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਤੇ ਉਨ੍ਹਾਂ ਦੇ ਗਲ਼ਾਂ ਵਿਚ ਬਲ਼ਦੇ ਟਾਇਰ ਪਾ ਕੇ ਕਤਲੇਆਮ ਕੀਤਾ | ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਆਸ ਬੱਝੀ ਕਿ ਸ਼ਾਇਦ ਹੁਣ ਸਿੱਖਾਂ ਨੂੰ ਇਨਸਾਫ਼ ਮਿਲੇਗਾ | ਸਿਟ ਦੁਆਰਾ ਦਾਖਿਲ ਕੀਤੀ ਗਈ ਚਾਰਜਸ਼ੀਟ ਉੱਪਰ ਬੀਤੇ ਕੱਲ੍ਹ ਫੈਸਲਾ ਸੁਣਾਇਆ ਗਿਆ ਹੈ | ਇਸ ਫ਼ੈਸਲੇ ਮੁਤਾਬਿਕ ਸੱਜਣ ਕੁਮਾਰ ਨੂੰ ਸਬੂਤਾਂ ਤੇ ਗਵਾਹਾਂ ਦੀ ਘਾਟ ਕਾਰਨ ਬਰੀ ਕੀਤਾ ਗਿਆ ਹੈ | ਵਿਦਿਆਰਥੀ ਆਗੂਆਂ ਨੇ ਪੀੜਤਾਂ ਲਈ ਇਨਸਾਫ਼ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਾਰੀਆਂ ਇਨਸਾਫ਼ ਪਸੰਦ ਤਾਕਤਾਂ ਨੂੰ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਮਾਨ ਸਿੰਘ ਸੱਦੋਪੁਰ, ਨਿਰਮਲ ਸਿੰਘ ਰੁੜਕਾ, ਭਰਪੂਰ ਸਿੰਘ ਫੈਜ਼ਗੜ, ਪੰਜਾਬ ਸਟੂਡੈਂਟਸ ਯੂਨੀਅਨ ਦੇ ਰਮਨਪ੍ਰੀਤ ਕੌਰ, ਰੁਕਸਾਨਾ ਰਟੋਲਾਂ, ਈਸ਼ਰ ਸਿੰਘ, ਜਸ਼ਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਸੋਸ਼ਲ ਐਸੋਸੀਏਸ਼ਨ ਵਲੋਂ ਗਣਤੰਤਰ ਦਿਵਸ ਦੇ ਮੌਕੇ 'ਤੇ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ <br/> ਅਗਲੀ ਖ਼ਬਰ 12 ਦੀ ਦੇਸ਼ ਵਿਆਪੀ ਹੜਤਾਲ ਨੰੂ ਕਾਮਯਾਬ ਕਰਨ ਲਈ ਪਾਵਰਕਾਮ ਮੁਲਾਜ਼ਮਾਂ ਨੇ ਉਲੀਕੀ ਵਿਉਂਤਬੰਦੀ
Ad Position 24