08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿਹਤ ਬੀਮਾ ਕਾਰਡ ਬਣਾਉਣ ਲਈ ਵਿਧਾਇਕ ਰਹਿਮਾਨ ਦੀ ਟੀਮ ਹੋਈ ਸਰਗਰਮ-ਲੋਕਾਂ ਵਲੋਂ ਭਰਪੂਰ ਸ਼ਲਾਘਾ <br/>

Ad Position 21
No active advertisement
ਅਜੀਤ ਡੈਸਕ 25-01-2026
ਸੰਦੌੜ, 24 ਜਨਵਰੀ (ਜਸਵੀਰ ਸਿੰਘ ਜੱਸੀ) - ਪੰਜਾਬ ਸਰਕਾਰ ਵਲੋਂ ਆਮ ਆਦਮੀ ਨੂੰ ਵਧੀਆ ਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੀ ਟੀਮ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ | ਮਲੇਰ ਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਕਾਰਡ ਬਣਾਉਣ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ ਤਾਂ ਜੋ ਟੀਮ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਮੁਹੱਲਿਆਂ ਵਿਚ ਘਰ-ਘਰ ਜਾ ਕੇ ਲੋਕਾਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ ਜਾਣ | ਸੀਨੀਅਰ ਆਪ ਆਗੂ ਸਾਜਨ ਅਨਸਾਰੀ ਅਤੇ ਡਾਕਟਰ ਚਮਕੌਰ ਸਿੰਘ ਧਨੋ ਅਤੇ ਹਰਮਨ ਧਲੇਰ ਵਲੋਂ ਦੱਸਿਆ ਗਿਆ ਕਿ ਇਲਾਕੇ ਦੇ ਵਸਨੀਕਾਂ ਵਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹਸਪਤਾਲੀ ਖ਼ਰਚਿਆਂ ਕਾਰਨ ਗਰੀਬ ਤੇ ਮੱਧਵਰਗੀ ਪਰਿਵਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਸਿਹਤ ਬੀਮਾ ਕਾਰਡ ਮਿਲਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ | ਘਰ ਬੈਠਿਆਂ ਹੀ ਕਾਰਡ ਬਣਨਾ ਸਰਕਾਰ ਦੀ ਲੋਕ-ਹਿਤੈਸ਼ੀ ਨੀਤੀ ਨੂੰ ਦਰਸਾਉਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬਾ ਵਾਸੀਆਂ ਨੂੰ ਪ੍ਰਚਾਉਣ ਲਈ ਕਈ ਤਰ੍ਹਾਂ ਦੇ ਦਾਅ ਖੇਡ ਰਹੀ ਹੈ- - ਡਾ... ਅਗਲੀ ਖ਼ਬਰ ਗੁਰਮਤਿ ਸਮਾਗਮ 30 ਤੋਂ
Ad Position 24