08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬਾ ਵਾਸੀਆਂ ਨੂੰ ਪ੍ਰਚਾਉਣ ਲਈ ਕਈ ਤਰ੍ਹਾਂ ਦੇ ਦਾਅ ਖੇਡ ਰਹੀ ਹੈ- - ਡਾ. ਜਗਮਿੰਦਰ ਸੈਣੀ <br/>

Ad Position 21
No active advertisement
ਅਜੀਤ ਡੈਸਕ 25-01-2026
ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਪੰਜਾਬ ਓ.ਬੀ.ਸੀ. ਮੋਰਚਾ ਦੇ ਸੂਬਾ ਬੁਲਾਰੇ ਡਾ. ਜਗਮਿੰਦਰ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬਾ ਵਾਸੀਆਂ ਨੂੰ ਪ੍ਰਚਾਉਣ ਲਈ ਕਈ ਤਰ੍ਹਾਂ ਦੇ ਦਾਅ ਖੇਡ ਰਹੀ ਹੈ | ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪ੍ਰਤੀ ਸਾਲ 10 ਲੱਖ ਰੁਪਏ ਤੱਕ ਮੁਫ਼ਤ ਡਾਕਟਰੀ ਇਲਾਜ ਦਾ ਵਾਅਦਾ ਕੀਤਾ ਗਿਆ ਹੈ ਜਦੋਂ ਕਿ ਅਸਲ ਵਿਚ ਸਿਰਫ਼ ਇੱਕ ਲੱਖ ਰੁਪਏ ਤੱਕ ਦਾ ਬੀਮਾ ਦਿੱਤਾ ਗਿਆ ਹੈ | ਡਾ. ਸੈਣੀ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬੀਆਂ ਨੂੰ ਭਰਮਾਉਣ ਲਈ ਪ੍ਰਚਾਰ ਦਾ ਢੰਗ ਵਰਤਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਲਈ ਆਪਣੇ ਬਜਟ ਵਿਚ ਸਿਰਫ਼ 761 ਕਰੋੜ ਰੁਪਏ ਰੱਖੇ ਗਏ ਹਨ ਜਦੋਂ ਕਿ ਕਿਸੇ ਨੂੰ ਵੀ ਮੈਡੀਕਲ ਕਵਰੇਜ ਦਾ ਲਾਭ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਨਹੀ ਪੰਜਾਬ ਸਰਕਾਰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਆਪਣੇ ਹਿੱਸੇ ਦਾ ਬਣਦਾ 200 ਕਰੋੜ ਰੁਪਏ ਦਾ ਭੁਗਤਾਨ ਕਰਨ ਵਿਚ ਵੀ ਹੁਣ ਤੱਕ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਇਸ ਸਕੀਮ ਜਰੀਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਡਾਟਾ ਇਕੱਠਾ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਰਹੀ | ਡਾ. ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ 'ਚ 16 ਮੈਡੀਕਲ ਕਾਲਜ ਖੋਲ੍ਹਣ ਦੇ ਵਾਅਦਾ ਕਰਨ ਦੇ ਬਾਵਜੂਦ ਇੱਕ ਵੀ ਮੈਡੀਕਲ ਕਾਲਜ ਨਹੀਂ ਖੋਲਿ੍ਹਆ ਗਿਆ ਜਦੋਂ ਕਿ ਇਸ ਸਾਲ ਚੁਣੇ ਗਏ ਡਾਕਟਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਨੂੰ ਮੁਹੱਲਾ ਕਲੀਨਿਕਾਂ ਵਿਚ ਮਰੀਜ਼ਾਂ ਦੇ ਇਲਾਜ ਲਈ ਨਿੱਜੀ ਡਾਕਟਰਾਂ ਨੂੰ ਪ੍ਰਤੀ ਮਰੀਜ਼ 100 ਰੁਪਏ ਦੇਣੇ ਪੈ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ 27 ਨੂੰ <br/> ਅਗਲੀ ਖ਼ਬਰ ਸਿਹਤ ਬੀਮਾ ਕਾਰਡ ਬਣਾਉਣ ਲਈ ਵਿਧਾਇਕ ਰਹਿਮਾਨ ਦੀ ਟੀਮ ਹੋਈ ਸਰਗਰਮ-ਲੋਕਾਂ ਵਲੋਂ ਭਰਪੂਰ ਸ਼ਲਾਘਾ <br/>
Ad Position 24