08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਤੌਜ ਅਕੈਡਮੀ ਵਿਖੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਧਰਮਗੜ੍ਹ, 24 ਜਨਵਰੀ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅਕੈਡਮੀ ਦੇ ਵਿਦਿਆਰਥੀ ਪੀਲੇ ਰੰਗ ਦੇ ਕੱਪੜਿਆਂ 'ਚ ਸਜੇ ਹੋਏ ਨਜ਼ਰ ਆਏ | ਪ੍ਰੋਗਰਾਮ ਦੀ ਸ਼ੁਰੂਆਤ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਪੂਜਾ ਅਰਚਨਾ ਨਾਲ ਹੋਈ ਅਤੇ ਅਕੈਡਮੀ ਸਟਾਫ਼ ਦੇ ਨਾਲ ਵਿਦਿਆਰਥੀਆਂ ਵਲੋਂ ਸਰਸਵਤੀ ਵੰਦਨਾ ਅਤੇ ਮਾਤਾ ਦੇ ਭਜਨਾਂ ਦਾ ਗੁਣ ਗਾਇਣ ਕੀਤਾ ਗਿਆ | ਬਸੰਤ ਪੰਚਮੀ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ | ਅਕੈਡਮੀ ਦੇ ਬੱਚਿਆਂ ਨੇ ਕਵਿਤਾਵਾਂ, ਭਾਸ਼ਣ, ਗੀਤ ਅਤੇ ਨਾਟਕ ਰਾਹੀਂ ਬਸੰਤ ਪੰਚਮੀ ਦੇ ਧਾਰਮਿਕ, ਸਭਿਆਚਾਰਕ ਅਤੇ ਸਿੱਖਿਆਤਮਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਸੰਤ ਪੰਚਮੀ ਦਾ ਤਿਉਹਾਰ ਵਿੱਦਿਆ, ਸਿਆਣਪ ਅਤੇ ਨਵੇਂ ਉਤਸ਼ਾਹ ਦਾ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਅਪਣਾਉਣ ਅਤੇ ਮਾਪਿਆਂ 'ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਬੱਚਿਆਂ ਨੂੰ ਆਪਣੀ ਸਭਿਆਚਾਰਕ ਵਿਰਾਸਤ ਨਾਲ ਜੋੜਦੇ ਹਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਅਕੈਡਮੀ ਪ੍ਰਬੰਧਕਾਂ ਗੁਰਸ਼ਰਨ ਸਿੰਘ ਤੱਗੜ ਅਤੇ ਪ੍ਰਬੰਧਕ ਰਾਜ ਕੁਮਾਰ ਚੀਮਾ ਨੇ ਅਕੈਡਮੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਗ਼ਰੀਬ ਤੇ ਮੱਧਵਰਗੀ ਨਿਵਾਸੀ ਪ੍ਰੇਸ਼ਾਨ ਅਗਲੀ ਖ਼ਬਰ ਆਯੁਰਵੈਦਿਕ ਵਿਭਾਗ ਵਲੋਂ ਆਯੁਸ਼ ਕੈਂਪ ਆਯੋਜਿਤ <br/>
Ad Position 24