09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਟਰੈਫਿਕ ਪੁਲਿਸ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਟਰੈਫਿਕ ਪੁਲਿਸ ਸੁਨਾਮ ਊਧਮ ਸਿੰਘ ਵਾਲਾ ਵਲੋਂ ਟਰੈਫਿਕ ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ ਦੀ ਅਗਵਾਈ ਵਿਚ 37ਵੇਂ ਸੜਕ ਸੁਰੱਖਿਆ ਮਹੀਨੇ ਦੌਰਾਨ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਰੋਡ ਸੇਫਟੀ ਐਡਵਾਈਜ਼ਰ ਪਸ਼ਕਜ ਅਰੋੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਵਿਚ ਸਥਾਨਕ ਬਸੰਤ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾਕਟਰ ਮਾਨਸੀ ਜਿੰਦਲ ਵਲੋਂ ਕਰੀਬ 50 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਇਸ ਸਮੇਂ ਬਸੰਤ ਹਸਪਤਾਲ ਵਲੋਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਟਰੈਫਿਕ ਪੁਲਿਸ ਦੇ ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ, ਸਹਾਇਕ ਥਾਣੇਦਾਰ ਦਿਲਬਾਗ ਸਿੰਘ, ਰੋਡ ਸੇਫਟੀ ਮੈਂਬਰ ਸੁਖਦੇਵ ਸਿੰਘ ਭੱਟੀ, ਮੋਹਨਜੀਤ ਸਿੰਘ ਬਾਵਾ ਅਤੇ ਗੁਰਪਿਆਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਐਸ.ਕਟੌਤੀ ਬੰਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ <br/> ਅਗਲੀ ਖ਼ਬਰ ਨੈਸ਼ਨਲ ਸੈਪਕਟਾਕਰਾ ਚੈਂਪੀਅਨਸ਼ਿਪ 'ਚ ਸੀਬਾ ਦੀ ਸ਼ਗਨਪ੍ਰੀਤ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ <br/>
Ad Position 24