09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਭਗਵੰਤ ਮਾਨ ਸਰਕਾਰ ਨੇ ਸਿਹਤ ਗਰੰਟੀ ਨੂੰ ਸਿਆਸੀ ਵਾਅਦੇ ਦੀ ਥਾਂ ਲੋਕਾਂ ਦਾ ਅਧਿਕਾਰ ਬਣਾਇਆ-ਈਲਵਾਲ <br/>

Ad Position 21
No active advertisement
ਅਜੀਤ ਡੈਸਕ 25-01-2026
ਸੰਗਰੂਰ, 24 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਦੇ ਇਤਿਹਾਸ ਵਿਚ ਚੱਲ ਰਿਹਾ ਦੌਰ ਸੁਨਹਿਰੀ ਅੱਖਰਾਂ ਵਿਚ ਦਰਜ ਹੋ ਰਿਹਾ ਹੈ ਜਦੋਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਹਤ ਗਰੰਟੀ ਨੂੰ ਸਿਆਸੀ ਵਾਅਦੇ ਦੀ ਥਾਂ ਲੋਕਾਂ ਦਾ ਅਧਿਕਾਰ ਬਣਾ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਹਾ ਹੈ ਕਿ ਜਿਹੜੀ ਸਿਹਤ ਪ੍ਰਣਾਲੀ ਨੂੰ ਸੂਬੇ ਵਿਚ ਪਿਛਲੇ ਕਈ ਸਾਲਾਂ ਤੋਂ ਅਣਦੇਖਿਆ ਕੀਤਾ ਜਾ ਰਿਹਾ ਸੀ ਉਸ ਪ੍ਰਣਾਲੀ ਨੂੰ ਮਜ਼ਬੂਤ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਆਦਮੀ ਨੂੰ ਮੁਫ਼ਤ ਇਲਾਜ ਦਾ ਤੋਹਫ਼ਾ ਦੇ ਕੇ ਇਤਿਹਾਸਿਕ ਬਦਲਾਅ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਆਪ ਸਰਕਾਰ ਦੀ ਇਸ ਗਰੰਟੀ ਤੇ ਯਕੀਨ ਨਹੀਂ ਕਰ ਰਹੀਆਂ ਸਨ ਪਰ ਅਸੀਂ ਇਹ ਸਭ ਕੁਝ ਕਰ ਕੇ ਦਿਖਾ ਦਿੱਤਾ ਹੈ | ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ ਇਸ ਵਾਸਤੇ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ | ਜ਼ਿਲ੍ਹਾ ਸੰਗਰੂਰ ਵਿਚ ਵੀ ਵੱਖ ਵੱਖ ਥਾਵਾਂ ਉੱਤੇ ਰਜਿਸਟਰੇਸ਼ਨ ਦੀ ਸ਼ੁਰੂਆਤ ਹੋ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇੱਕ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਮੁਫ਼ਤ ਇਲਾਜ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਬੱਸਾਂ ਵਿਚ ਅÏਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇੱਥੇ ਹੀ ਬੱਸ ਨਹੀਂ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਚੱਲ ਰਹੇ ਯੁੱਧ ਨਾਲ ਨਸ਼ਿਆਂ ਦਾ ਅਤੇ ਨਸ਼ਿਆਂ ਦੇ ਤਸਕਰਾਂ ਦਾ ਸਫ਼ਾਇਆ ਕੀਤਾ ਜਾ ਰਿਹਾ | ਨਸ਼ੇ ਦੇ ਤਸਕਰ ਜਾਂ ਤਾਂ ਜੇਲ੍ਹਾਂ ਵਿਚ ਬੰਦ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਰਹੇ ਹਨ | ਕਿਸਾਨਾਂ ਦੇ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਦਾ ਕਰ ਦਿੱਤਾ ਗਿਆ ਹੈ ਜੋ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਸਹਾਈ ਹੋਵੇਗਾ |ਅੱਜ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੈ ਜਿਸ ਦੀ ਬਦੌਲਤ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਅਰਨੀਵਾਲਾ ਬਲਾਕ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਮੁਫ਼ਤ ਆਯੁਸ਼ ਕੈਂਪ ਲਾਇਆ <br/>
Ad Position 24