10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁਫ਼ਤ ਆਯੁਸ਼ ਕੈਂਪ 'ਚ 921 ਮਰੀਜ਼ਾਂ ਦੀ ਕੀਤੀ ਜਾਂਚ <br/>

Ad Position 21
No active advertisement
ਅਜੀਤ ਡੈਸਕ 25-01-2026
ਸੁਨਾਮ ਊਧਮ ਸਿੰਘ ਵਾਲਾ, 24 ਜਨਵਰੀ (ਭੁੱਲਰ, ਧਾਲੀਵਾਲ) - ਆਯੁਰਵੈਦਿਕ ਵਿਭਾਗ ਵਲੋਂ ਸਿੰਘ ਸਭਾ ਗੁਰਦੁਆਰਾ ਮੋਰਾਂਵਾਲੀ ਵਿਖੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਸੰਗਰੂਰ ਡਾ. ਮਲਕੀਤ ਸਿੰਘ ਘੱਗਾ ਦੀ ਅਗਵਾਈ ਵਿਚ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ | ਕੈਂਪ ਵਿਚ ਆਯੁਰਵੈਦਿਕ ਵਿਭਾਗ ਵਲੋਂ ਡਾ ਗੁਰਪ੍ਰੀਤ ਕੌਰ, ਡਾ: ਰੋਜ਼ੀ, ਡਾ: ਮੀਨੂੰ ਅਤੇ ਹੋਮਿਓਪੈਥਿਕ ਦੇ ਡਾ.ਅਮਰਿੰਦਰ ਕੌਰ ਵਲੋਂ 921 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਸਮੇਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ | ਕੈਂਪ ਇੰਚਾਰਜ ਡਾਕਟਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਹਰ ਰੋਜ਼ ਆਪਣੇ ਜੀਵਨ ਵਿਚ ਆਯੁਰਵੇਦ ਅਤੇ ਯੋਗ ਨੂੰ ਅਪਣਾਉਣ ਦੀ ਲੋੜ ਹੈ | ਮਰੀਜ਼ਾਂ ਨੂੰ ਡੱਬੇ ਬੰਦ ਖਾਣਾ ਖਾਣ ਦੀ ਬਜਾਏ ਰੋਜ਼ਾਨਾ ਤਾਜ਼ਾ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਿੱਥੇ ਯੋਗਾ ਅਤੇ ਹਰਬਲ ਖ਼ੁਰਾਕ ਨਾਲ ਖਾਣ ਨਾਲ ਤੰਦਰੁਸਤ ਰਿਹਾ ਜਾ ਸਕਦਾ ਹੈ ਉੱਥੇ ਹੀ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਿਹੀਆਂ ਬਿਮਾਰੀਆਂ ਨੂੰ ਜੀਵਨ ਵਿਉਂਤ ਅਪਣਾਉਣ ਨਾਲ ਨਿਜਾਤ ਪਾਈ ਜਾ ਸਕਦੀ ਹਾਂ | ਡਾਕਟਰ ਮਲਕੀਤ ਸਿੰਘ ਨੇ ਵੀ ਲੋਕਾਂ ਨੂੰ ਹਾਰ ਸ਼ਿੰਗਾਰ, ਗਿਲੋਅ ਦੀ ਵਰਤੋਂ ਦੇ ਲਾਭ ਤੋਂ ਜਾਣੂ ਕਰਵਾਇਆ | ਕੈਂਪ ਵਿਚ ਆਯੁਰਵੇਦ ਵਿਭਾਗ ਵਲੋਂ 469 ਅਤੇ ਹੋਮਿਓਪੈਥੀ ਵਿਭਾਗ ਵੱਲੋਂ 452 ਦੀ ਜਾਂਚ ਕੀਤੀ ਗਈ | ਇਸ ਕੈਂਪ ਵਿਚ ਆਯੁਰਵੈਦਿਕ ਵਿਭਾਗ ਦੇ ਉਪ ਵੈਦ ਮਨਪ੍ਰੀਤ ਕੌਰ, ਪਰਮਿੰਦਰ ਸਿੰਘ, ਕੁਲਵਿੰਦਰ ਕੌਰ ਅਤੇ ਹੋਮੋਪੈਥੀ ਡਿਸਪੈਂਸਰੀ ਤੋਂ ਕਰਨੈਲ ਸਿੰਘ, ਬਬੀਤਾ ਰਾਣੀ, ਜੋਬਨਪ੍ਰੀਤ ਸਿੰਘ ਅਤੇ ਰੂਬਲਪ੍ਰੀਤ ਕੌਰ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵੀਰ ਸਿੰਘ ਭੰਗੂ ਅਤੇ ਗੁਰਮੇਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਵਲੋਂ ਸੁੰਦਰ ਕਾਂਡ ਦਾ ਪਾਠ ਤੇ ਖ਼ੂਨਦਾਨ ਕੈਂਪ ਅੱਜ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦਾ ਸਨਮਾਨ
Ad Position 24