10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਆਰੀਆ ਭੱਟ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-01-2026
ਬਰਨਾਲਾ, 24 ਜਨਵਰੀ (ਅਸ਼ੋਕ ਭਾਰਤੀ)-ਆਰੀਆ ਭੱਟ ਕਾਲਜ ਬਰਨਾਲਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਪੂਜਾ ਅਰਚਨਾ ਕੀਤੀ ਗਈ | ਵਿਦਿਆਰਥੀਆਂ ਵਲੋਂ ਦੇਵੀ ਸਰਸਵਤੀ ਦਾ ਗੁਣਗਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜੀ: ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਅਕਾਦਮਿਕ ਡੀਨ ਡਾ: ਭਵੇਤ ਗਰਗ, ਇੰਦਰਪਾਲ ਗੋਇਲ, ਹਰਭਜਨ ਸਿੰਘ ਨੇ ਵਿਦਿਆਰਥੀਆਂ ਨੂੰ ਗਿਆਨ ਦੇ ਮਹੱਤਵ ਬਾਰੇ ਸੰਦੇਸ਼ ਦਿੰਦਿਆਂ ਕਿਹਾ ਕਿ ਸਰਸਵਤੀ ਪੂਜਾ ਸਾਨੂੰ ਅਨੁਸ਼ਾਸਨ, ਸਤਕਰਮ ਅਤੇ ਸਿੱਖਿਆ ਪ੍ਰਤੀ ਨਿਸ਼ਠਾ ਦੀ ਪ੍ਰੇਰਣਾ ਦਿੰਦੀ ਹੈ | ਇਸ ਮੌਕੇ ਡਾ: ਜਸ਼ਨ ਜੋਤ, ਰਜਨੀਸ਼ ਨਰੂਲਾ, ਭਾਵੁਕਤਾ ਸ਼ਰਮਾ, ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ, ਅਸ਼ਵਨੀ ਸਿੰਗਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਲਟੀਪਰਪਜ਼ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਮਿਸ ਫਰੈਸ਼ਰ ਅਤੇ ਮਿਸ ਫੇਅਰਵੈੱਲ ਪਾਰਟੀ ਦਾ ਆਯੋਜਨ <br/> ਅਗਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>
Ad Position 24