10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ ਦੇ ਨਾਬਾਲਗ ਪੁੱਤਰ ਖ਼ਿਲਾਫ਼ ਦਰਜ ਕੀਤਾ ਪਰਚਾ ਝੂਠ ਦਾ ਪੁਲੰਦਾ ਅਤੇ ਸਿਆਸਤ ਤੋਂ ਪ੍ਰੇਰਿਤ-ਵਿਧਾਇਕ ਕਾਲਾ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 25-01-2026
ਬਰਨਾਲਾ, 24 ਜਨਵਰੀ (ਰਾਜ ਪਨੇਸਰ)-ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ ਦੇ ਨਾਬਾਲਗ ਪੱੁਤਰ ਉਪਰ ਚਾਈਨਾ ਡੋਰ ਦੇ ਸਬੰਧ 'ਚ ਕੀਤੀ ਪੁਲਿਸ ਕਾਰਵਾਈ 'ਤੇ ਸਵਾਲ ਉੱਠ ਰਹੇ ਹਨ | ਆਪਣੇ ਨਾਬਾਲਗ ਪੁੱਤਰ ਉਪਰ ਪੁਲਿਸ ਵਲੋਂ ਚਾਈਨਾ ਡੋਰ ਦੇ ਸਬੰਧ ਵਿਚ ਕਾਰਵਾਈ ਕਰਨ ਤੋਂ ਬਾਅਦ ਜਿੱਥੇ ਖ਼ੁਦ ਮਹੇਸ਼ ਕੁਮਾਰ ਲੋਟਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਾਟ 'ਤੇ ਲਾਈਵ ਹੋ ਕੇ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ ਉਥੇ ਇਸ ਮਾਮਲੇ 'ਚ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵੀ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜੇ ਕੀਤੇ ਹਨ | ਵਿਧਾਇਕ ਕਾਲਾ ਢਿੱਲੋਂ ਨੇ ਇੱਥੋਂ ਤੱਕ ਆਖ ਦਿੱਤਾ ਕਿ ਮਹੇਸ਼ ਕੁਮਾਰ ਲੋਟਾ ਦੇ ਨਾਬਾਲਗ ਪੁੱਤਰ ਦੇ ਖ਼ਿਲਾਫ਼ ਪੁਲਿਸ ਕਾਰਵਾਈ ਸੱਤਾਧਾਰੀ ਪਾਰਟੀ ਦੇ ਇਕ ਆਗੂ ਦੀ ਸ਼ਹਿ 'ਤੇ ਕੀਤੀ ਗਈ ਹੈ, ਜਿਸ ਸਬੰਧੀ ਉਨ੍ਹਾਂ ਕੋਲ ਸਾਰੀ ਜਾਣਕਾਰੀ ਪਹੁੰਚ ਗਈ ਹੈ | ਵਿਧਾਇਕ ਢਿੱਲੋਂ ਨੇ ਕਿਹਾ ਕਿ ਇਹ ਰਾਜਨੀਤੀ ਦਾ ਸਭ ਤੋਂ ਹੇਠਲਾ ਪੱਧਰ ਹੈ ਜਿਸ ਤਹਿਤ ਵਿਰੋਧੀ ਪਾਰਟੀ ਦੇ ਆਗੂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਬਦਲਾਖ਼ੋਰੀ ਦੀ ਰਾਜਨੀਤੀ ਵਿਚ ਬਿਲਕੁਲ ਵੀ ਵਿਸ਼ਵਾਸ ਨਹੀਂ ਰੱਖਦੇ ਪ੍ਰੰਤੂ ਅਜਿਹਾ ਕਰਨ ਵਾਲੇ ਰਾਜਨੀਤਿਕ ਆਗੂਆਂ ਅਤੇ ਪੁਲਿਸ ਅਫ਼ਸਰਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਰਕਾਰਾਂ ਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ | ਸ੍ਰੀ ਲੋਟਾ ਦੇ ਨਾਬਾਲਗ ਪੁੱਤਰ ਅਤੇ ਹੋਰਾਂ ਖ਼ਿਲਾਫ਼ ਕੀਤੀ ਗਈ ਐਫ.ਆਈ.ਆਰ. ਨਿਰਾ ਝੂਠ ਦਾ ਪੁਲੰਦਾ ਹੈ ਅਤੇ ਕਾਂਗਰਸ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਐਸ.ਐਸ.ਪੀ. ਬਰਨਾਲਾ ਤੋਂ ਮੰਗ ਕੀਤੀ ਕਿ ਨਿੱਜੀ ਦਖ਼ਲ ਦੇ ਕੇ ਮਹੇਸ਼ ਕੁਮਾਰ ਲੋਟਾ ਦੇ ਨਾਬਾਲਗ ਪੁੱਤਰ ਖ਼ਿਲਾਫ਼ ਦਰਜ ਕੀਤਾ ਝੂਠਾ ਪਰਚਾ ਤੁਰੰਤ ਰੱਦ ਕੀਤਾ ਜਾਵੇ | ਉੱਧਰ 'ਆਪ' ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਗੱੁਗ ਅਤੇ ਪਰਮਿੰਦਰ ਸਿੰਘ ਸੰਮੀ ਠੱੁਲੀਵਾਲ ਨੇ ਕਿਹਾ ਕਿ ਜੇਕਰ ਝੂਠਾ ਪਰਚਾ ਜਲਦ ਰੱਦ ਨਾ ਕੀਤਾ ਤਾਂ ਸਮੁੱਚੀ ਕਾਂਗਰਸ ਪਾਰਟੀ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਪੁਲਿਸ ਪ੍ਰਸ਼ਾਸਨ ਤੇ 'ਆਪ' ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਸੰਬੰਧੀ ਫੁੱਲ ਡਰੈੱਸ ਰਿਹਰਸਲ ਕਰਵਾਈ <br/> ਅਗਲੀ ਖ਼ਬਰ ਗਣਤੰਤਰ ਦਿਵਸ ਸਮਾਗਮ ਸੰਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ
Ad Position 24