ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਉਪ ਮੰਡਲ ਮੈਜਿਸਟਰੇਟ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੀ ਫੁੱਲ ਡਰੈੱਸ ਰਿਹਰਸਲ ਬਾਹਰਲੀ ਅਨਾਜ ਮੰਡੀ ਵਿਖੇ ਹੋਈ | ਜਿਸ 'ਚ ਸ਼ਹਿਰ ਅਤੇ ਪਿੰਡਾਂ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਰਿਹਰਸਲ ਦੌਰਾਨ ਸਕੂਲੀ ਬੱਚਿਆਂ ਨੇ ਗਣਤੰਤਰ ਦਿਵਸ ਨਾਲ ਸਬੰਧਿਤ ਕੋਰੀਓਗ੍ਰਾਫੀ, ਦੇਸ਼ ਭਗਤੀ ਗੀਤ, ਸਕਿੱਟ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ | ਦੱਸ ਦੇਈਏ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਬਾਹਰਲੀ ਅਨਾਜ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ, ਜਿੱਥੇ ਉਪ-ਮੰਡਲ ਮੈਜਿਸਟਰੇਟ ਐਸ.ਡੀ.ਐਮ. ਤਪਾ ਆਯੂਸ਼ ਗੋਇਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਮੌਕੇ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ, ਤਹਿਸੀਲਦਾਰ ਓਾਕਾਰ ਸਿੰਘ, ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ, ਥਾਣਾ ਮੁਖੀ ਸ਼ਰੀਫ ਖ਼ਾਨ, ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਅਵਤਾਰ ਸਿੰਘ ਬਾਹੀਆ, ਸਕੂਲ ਇੰਚਾਰਜ ਤਲਵਿੰਦਰ ਸਿੰਘ, ਪਿ੍ੰਸੀਪਲ ਵਰਿੰਦਰ ਸਿੰਘ, ਅਵਤਾਰ ਸਿੰਘ ਸਿੱਧੂ, ਮਾਸਟਰ ਬੂਟਾ ਤਪਾ, ਗੁਰਪ੍ਰੀਤ ਸਿੰਘ ਸੁਮਲ, ਧਰਮਿੰਦਰ ਸਿੰਘ ਸੋਨੂੰ ਮਾਂਗਟ, ਸੁਨੀਲ, ਅਮਨਦੀਪ ਸ਼ਰਮਾ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |