10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੋਦੀ ਸਰਕਾਰ ਨਕਸਲੀਆਂ ਨੂੰ ਮੁਕਾਬਲਿਆਂ 'ਚ ਮਾਰਨਾ ਬੰਦ ਕਰੇ - ਜਮਹੂਰੀ ਫ਼ਰੰਟ

Ad Position 21
No active advertisement
ਅਜੀਤ ਡੈਸਕ 25-01-2026
ਲੌਂਗੋਵਾਲ, 24 ਜਨਵਰੀ (ਵਿਨੋਦ, ਸ਼. ਖੰਨਾ) - ਓਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫ਼ਰੰਟ ਦੇ ਕਨਵੀਨਰਾਂ ਡਾ. ਪਰਮਿੰਦਰ, ਪ੍ਰੋਫੈਸਰ ਏ.ਕੇ. ਮਲੇਰੀ, ਬੂਟਾ ਸਿੰਘ ਮਹਿਮੂਦਪੁਰ, ਯਸ਼ਪਾਲ ਅਤੇ ਸੂਬਾ ਕਮੇਟੀ ਮੈਂਬਰ ਬਲਬੀਰ ਲੌਂਗੋਵਾਲ ਨੇ ਅੱਜ ਇੱਥੇ ਪ੍ਰੈੱਸ ਬਿਆਨ ਜਾਰੀ ਕਰ ਕੇ 22 ਜਨਵਰੀ ਨੂੰ ਝਾਰਖੰਡ ਦੇ ਪੱਛਮੀ ਸਿੰਘਭੂਮ ਦੇ ਜੰਗਲਾਂ ਵਿਚ ਸੀ.ਪੀ.ਆਈ. (ਮਾਉਵਾਦੀ) ਦੇ ਕੇਂਦਰੀ ਕਮੇਟੀ ਮੈਂਬਰ ਪਤੀਰਾਮ ਮਾਂਝੀ ਅਤੇ ਪੰਜ ਅÏਰਤਾਂ ਸਮੇਤ 16 ਨਕਸਲੀ ਕਮਾਂਡਰਾਂ ਦੀ ਮੁਕਾਬਲੇ ਵਿਚ ਹੱਤਿਆ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਹਾਸ਼ੀਏ 'ਤੇ ਧੱਕੇ ਆਦਿਵਾਸੀਆਂ, ਦਲਿਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਠੋਸ ਨੀਤੀ ਪੇਸ਼ ਕਰਨ ਦੀ ਬਜਾਏ ਭਾਜਪਾ ਸਰਕਾਰ ਜੰਗਲੀ-ਪਹਾੜੀ ਇਲਾਕਿਆਂ ਵਿਚ ਸੁਰੱਖਿਆ ਬਲਾਂ ਦੀਆਂ ਸਥਾਈ ਛਾਉਣੀਆਂ ਬਣਾ ਕੇ ਫਾਸ਼ੀਵਾਦੀ ਤਰੀਕੇ ਨਾਲ ਨਜਿੱਠਣ ਲਈ ਬਜ਼ਿਦ ਹੈ | ਮਾਉਵਾਦੀ ਲਹਿਰ ਨੂੰ ਰਾਜਨੀਤਕ ਮਸਲੇ ਵਜੋਂ ਲੈਣ ਦੀ ਬਜਾਏ ਹੁਕਮਰਾਨ ਇਸ ਨੂੰ ਕਰੂਰ ਕਤਲੇਆਮ ਰਾਹੀਂ ਦਬਾਉਣ ਅਤੇ ਆਪਣੇ ਹੀ ਦੇਸ਼ ਦੇ ਲੋਕਾਂ ਦੀਆਂ ਲਾਸ਼ਾਂ ਵਿਛਾਉਣ ਦੇ ਰਾਹ ਪਏ ਹੋਏ ਹਨ | ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਤੇ ਹੋਰ ਫੋਰਸਾਂ ਨੂੰ ਇਨਾਮਾਂ ਤੇ ਤਰੱਕੀਆਂ ਦਾ ਲਾਲਚ ਦੇ ਕੇ ਕਥਿਤ ਇਨਾਮੀ ਮਾਉਵਾਦੀਆਂ ਦੇ ਕਤਲ ਕਰਾਉਣ ਦਾ ਵਰਤਾਰਾ ਜਮਹੂਰੀ ਬੇਹੱਦ ਖ਼ਤਰਨਾਕ ਹੈ | ਉਨ੍ਹਾਂ ਮੰਗ ਕੀਤੀ ਕਿ ਆਦਿ-ਵਾਸੀ ਇਲਾਕਿਆਂ ਵਿਚ ਝੂਠੇ ਮੁਕਾਬਲਿਆਂ ਵਿਚ ਕਤਲੇਆਮ ਬੰਦ ਕੀਤਾ ਜਾਵੇ, ਸਾਰੇ ਸਕਿਉਰਿਟੀ ਕੈਂਪ ਹਟਾਏ ਜਾਣ ਅਤੇ ਵਿਸ਼ੇਸ਼ ਸੁਰੱਖਿਆ ਤਾਕਤਾਂ ਤੁਰੰਤ ਵਾਪਸ ਬੁਲਾਈਆਂ ਜਾਣ, ਕਾਰਪੋਰੇਟ ਹਿਤੈਸ਼ੀ ਆਰਥਕ ਮਾਡਲ ਰੱਦ ਕੀਤਾ ਜਾਵੇ, ਜਲ-ਜੰਗਲ-ਜ਼ਮੀਨ ਉੱਪਰ ਆਦਿ-ਵਾਸੀ ਲੋਕਾਂ ਦਾ ਕੁਦਰਤੀ ਹੱਕ ਤਸਲੀਮ ਕੀਤਾ ਜਾਵੇ ਅਤੇ ਜਨਤਕ ਅੰਦੋਲਨਾਂ ਨੂੰ ਗ਼ੈਰਕਾਨੂੰਨੀ ਅਤੇ ਪਾਬੰਦੀ ਸ਼ੁਦਾ ਕਰਾਰ ਦੇ ਕੇ ਕੁਚਲਨਾ ਬੰਦ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਦੇ ਲੋੜਵੰਦ ਪਰਿਵਾਰ ਦੀ ਸਿਮਰਜੀਤ ਕੌਰ ਕੈਂਸਰ ਦੀ ਭੇਟ ਚੜ੍ਹੀ <br/> ਅਗਲੀ ਖ਼ਬਰ ਬਾਲਿਕਾ ਦਿਵਸ ਮਨਾਇਆ
Ad Position 24