ਤਪਾ ਮੰਡੀ, 24 ਜਨਵਰੀ (ਪ੍ਰਵੀਨ ਗਰਗ)-ਪੰਜਾਬ ਸਰਕਾਰ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਪਹਿਲ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ, ਕਿਉਂਕਿ ਇਸ ਪਹਿਲ ਨਾਲ ਹਰੇਕ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲੇਗਾ | ਇਸ ਸਕੀਮ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ, ਇਹ ਸਿਹਤ ਬੀਮਾ ਯੋਜਨਾ ਪੰਜਾਬ ਵਾਸੀਆਂ ਲਈ ਇਕ ਇਤਿਹਾਸਕ ਕਦਮ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ | ਅਜਿਹੀਆਂ ਸਿਹਤ ਸਹੂਲਤਾਂ ਕਈ ਵਾਰ ਵਿਦੇਸ਼ਾਂ ਵਿਚ ਵੀ ਉਪਲਬਧ ਨਹੀਂ ਹੁੰਦੀਆਂ, ਜੋ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ | ਕੋਈ ਵੀ ਪੰਜਾਬ ਦਾ ਵਾਸੀ ਇਸ ਲਈ ਦੁਨੀਆ 'ਚੋਂ ਨਾ ਜਾਵੇ ਕਿ ਉਸ ਦਾ ਇਲਾਜ ਨਹੀਂ ਹੋਇਆ ਜਾਂ ਇਲਾਜ ਮਹਿੰਗਾ ਹੋਇਆ ਹੈ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਬਹੁਤ ਵਧੀਆ ਸੌਗਾਤ ਹੈ, ਜੋ ਮੈਡੀਕਲ ਸਹੂਲਤ ਦੇਵੇਗੀ | ਇਹੋ ਜਿਹਾ ਇੰਸ਼ੋਰੈਂਸ ਕਿਤੇ ਹੋਰ ਨਹੀਂ ਹੈ | ਸਿਰਫ਼ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਸਿਹਤ ਬੀਮਾ ਕਾਰਡ ਬਣ ਜਾਣਗੇ | ਚਾਹੇ ਕੋਈ ਪ੍ਰਵਾਸੀ ਹੀ ਹੋਵੇ, ਜਿਸ ਕੋਲ ਪੰਜਾਬ ਦਾ ਆਧਾਰ ਕਾਰਡ ਬਣਿਆ ਹੋਵੇਗਾ, ਉਹ ਇਸ ਸਕੀਮ ਦਾ ਫ਼ਾਇਦਾ ਲੈ ਸਕਦਾ | ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ |