10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਮਾਪਤੀ ਸਮਾਰੋਹ ਆਯੋਜਿਤ

Ad Position 21
No active advertisement
ਅਜੀਤ ਡੈਸਕ 25-01-2026
ਸੰਗਰੂਰ, 24 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਿਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਐਸ.ਐਸ. ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਪਿ੍ੰਸੀਪਲ ਜੋਗਾ ਸਿੰਘ ਤੂਰ ਦੀ ਨਿਗਰਾਨੀ ਅਤੇ ਕੈਂਪ ਕਮਾਂਡਰ ਗੁਰਪ੍ਰੀਤ ਕੌਰ ਅਤੇ ਸਹਾਇਕ ਕਮਾਂਡਰ ਕੁਲਬੀਰ ਸਿੰਘ ਦੀ ਯੋਗ ਅਗਵਾਈ ਵਿਚ ਸਫਲਤਾ ਪੂਰਵਕ ਲਗਾਇਆ ਗਿਆ | ਇਸ ਕੈਂਪ ਦਾ ਸਮਾਪਤੀ ਸਮਾਰੋਹ ਬੜੇ ਉਤਸ਼ਾਹਪੂਰਵਕ ਅਤੇ ਉਮੰਗ ਨਾਲ ਆਯੋਜਿਤ ਕੀਤਾ ਗਿਆ | ਇਸ ਮੌਕੇ 'ਤੇ ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸਮਾਜ ਸੇਵੀ ਹਰਜੀਤ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਵਿਦਿਆਰਥੀ ਸਹਿਰਾਜ ਸਿੰਘ ਦੇ ਸਟੇਜ ਸੰਚਾਲਨ ਅਧੀਨ ਸਿਦਕੀ ਸਾਹਿਬ ਨੇ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਉਨ੍ਹਾਂ ਦੀ ਸਰਬਪੱਖੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਸਹਾਈ ਹੁੰਦੇ ਹਨ | ਸਕੂਲ ਪ੍ਰਧਾਨ ਦਿਨੇਸ਼ ਗੋਇਲ ਨੇ ਐਨ.ਐਨ.ਐਸ. ਵਲੰਟੀਅਰਜ਼ ਦੀ ਸਮਾਜ ਨਿਰਮਾਣ ਵਿਚ ਨਿਭਾਈ ਗਈ ਭੂਮਿਕਾ ਦੀ ਸਰਾਹਨਾ ਕੀਤੀ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਮੈਡਮ ਗੁਰਪ੍ਰੀਤ ਕੌਰ ਨੇ ਰਿਪੋਰਟ ਪੇਸ਼ ਕੀਤੀ | ਸੀਨੀਅਰ ਲੈਕਚਰਾਰ ਮੇਵਾ ਸਿੰਘ, ਉੱਘੇ ਲੇਖਕ ਤੇ ਸਾਹਿਤਕਾਰ ਮੋਹਨ ਸ਼ਰਮਾ, ਜੁਝਾਰ ਸਿੰਘ ਲੌਂਗੋਵਾਲ, ਅਰੂਪ ਸਿੰਗਲਾ, ਡਾਕਟਰ ਕੁਲਵੰਤ ਕੌਰ ਅਤੇ ਸਵਾਮੀ ਚੇਤਨ ਵਿਸਤਾਰ ਆਦਿ ਵਲੋਂ ਰਿਸੋਰਸ ਪਰਸਨ ਵਜੋਂ ਨਾਲ ਵੱਖ-ਵੱਖ ਵਿਸ਼ਿਆਂ ਨਸ਼ਾ ਮੁਕਤੀ, ਸਿਹਤ ਜਾਗਰੂਕਤਾ, ਨੈਤਿਕ ਕਦਰਾਂ ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਆਤਮ ਵਿਸ਼ਵਾਸ ਵਰਗੇ ਅਤਿ ਸੰਵੇਦਨਸ਼ੀਲ ਮੁੱਦਿਆਂ ਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਹਰਜੀਤ ਸਿੰਘ ਸਿੱਧੂ ਨੇ ਵੀ ਕੈਂਪ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਵਾਲੇ ਇਸ ਕੈਂਪ ਦੀ ਸ਼ਲਾਘਾ ਕੀਤੀ | ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਤੋਂ ਬਾਅਦ ਗਰੁੱਪ ਲੀਡਰ ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਨਿਤੀਸ਼ ਸਿੰਘ, ਅੰਜਲੀ ਦੇਵੀ ਅਤੇ ਰੌਸ਼ਨੀ ਨੂੰ ਮਹਿਮਾਨਾਂ ਅਤੇ ਪਿ੍ੰਸੀਪਲ ਸਾਹਿਬ ਵਲੋਂ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਵਲੰਟੀਅਰਜ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ | ਸਕੂਲ ਵਲੋਂ ਪਿ੍ੰਸੀਪਲ ਸਾਹਿਬ ਅਤੇ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਵਿਸ਼ੇਸ਼ ਮਹਿਮਾਨ ਹਰਜੀਤ ਸਿੰਘ ਸਿੱਧੂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਕੈਂਪ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਕੈਂਪ ਕਮਾਂਡਰ ਗੁਰਪ੍ਰੀਤ ਕੌਰ, ਸਹਾਇਕ ਕਮਾਂਡਰ ਕੁਲਬੀਰ ਸਿੰਘ, ਸਹਿਯੋਗੀ ਗੁਰਵੀਰ ਸਿੰਘ ਅਤੇ ਮਨਜੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ |

Ad Position 22
No active advertisement
ਪਿਛਲੀ ਖ਼ਬਰ 21 ਲੜਕੀਆਂ ਦੇ ਵਿਆਹ 1 ਮਾਰਚ ਨੂੰ ਕੀਤੇ ਜਾਣਗੇ - ਪ੍ਰੀਤ ਢੀਂਡਸਾ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਪਹਿਲ ਸੂਬਾ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ-ਐਡਵੋਕੇਟ ਚੈਰੀ ਢਿਲਵਾਂ...
Ad Position 24