11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

21 ਲੜਕੀਆਂ ਦੇ ਵਿਆਹ 1 ਮਾਰਚ ਨੂੰ ਕੀਤੇ ਜਾਣਗੇ - ਪ੍ਰੀਤ ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 25-01-2026
ਧੂਰੀ, 24 ਜਨਵਰੀ (ਲਖਵੀਰ ਸਿੰਘ ਧਾਂਦਰਾ) - ਆਸਰਾ ਵੈੱਲਫੇਅਰ ਫਾਊਾਡੇਸ਼ਨ ਧੂਰੀ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਧਾਂਦਰਾ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਦੀਆਂ 21 ਲੜਕੀਆਂ ਦੇ ਵਿਆਹ 1 ਮਾਰਚ 2026 ਨੂੰ ਪਿੰਡ ਧਾਂਦਰਾ ਵਿਖੇ ਕੀਤੇ ਜਾ ਰਹੇ ਹਨ | ਇਸ ਸਬੰਧੀ ਆਸਰਾ ਵੈੱਲਫੇਅਰ ਫਾਊਾਡੇਸ਼ਨ ਰਜਿ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਦੱਸਿਆ ਕਿ ਹਲਕਾ ਵਾਸੀ ਜਾਂ ਕਿਸੇ ਵੀ ਜਗ੍ਹਾ ਦੇ ਰਹਿਣ ਵਾਲੇ ਲੋੜਵੰਦ ਪਰਿਵਾਰ ਆਪਣੀ ਲੜਕੀ ਦੇ ਵਿਆਹ ਸਬੰਧੀ ਸਾਡੇ ਕੋਲ 20 ਫਰਵਰੀ 2026 ਤੱਕ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ ਅਤੇ ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਘਰੇਲੂ ਜ਼ਰੂਰਤ ਦਾ ਸਾਰਾ ਸਮਾਨ ਸੰਸਥਾ ਵਲੋਂ ਦਿੱਤਾ ਜਾਵੇਗਾ ਅਤੇ ਵਿਆਹਾਂ ਵਿਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਦੇ ਖਾਣੇ ਦਾ ਪ੍ਰਬੰਧ ਵੀ ਸੰਸਥਾ ਵਲੋਂ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਲੜਕੀਆਂ ਦੇ ਵਿਆਹਾਂ ਲਈ ਲੋੜਵੰਦ ਪਰਿਵਾਰਾਂ ਨੂੰ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ | ਇਸ ਮੌਕੇ ਆਸਰਾ ਵੈੱਲਫੇਅਰ ਫਾਊਾਡੇਸ਼ਨ ਰਜਿ ਧੂਰੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੋ ਰੋਜ਼ਾ ਗੁਰਮਤਿ ਸਮਾਗਮ ਸੰਪੰਨ <br/> ਅਗਲੀ ਖ਼ਬਰ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਮਾਪਤੀ ਸਮਾਰੋਹ ਆਯੋਜਿਤ
Ad Position 24