11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਮਿਲੇਗੀ 10 ਲੱਖ ਰੁਪਏ ਸਿਹਤ ਬੀਮੇ ਦੀ ਸਹੂਲਤ - ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 25-01-2026
ਧੂਰੀ, 24 ਜਨਵਰੀ (ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਕੈਂਪਸ ਧੂਰੀ ਦੇ ਇੰਚਾਰਜ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰ ਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ | ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ 'ਤੇ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰੇ ਸਰਕਾਰ <br/> ਅਗਲੀ ਖ਼ਬਰ ਤਰਕ ਵਿਤਰਕ, ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/>
Ad Position 24