ਭਵਾਨੀਗੜ੍ਹ, 24 ਜਨਵਰੀ (ਲਖਵਿੰਦਰ ਪਾਲ ਗਰਗ) - ਪਿੰਡ ਨਾਗਰੀ ਦੇ ਐਮ.ਐਂਡ.ਐਮ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਸਵਰਨ ਕੌਰ ਦੀ ਅਗਵਾਈ ਹੇਠ ਡਾ. ਹਰਪਾਲ ਸਿੰਘ ਪੰਨੂੰ ਦਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਹਰਪਾਲ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਆਪਣੇ ਨਿੱਜੀ ਤਜਰਬੇ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਜਨਮ ਸਾਖੀਆਂ, ਮਹਾਤਮਾ ਬੁੱਧ, ਰਬਿੰਦਰ ਨਾਥ ਟੈਗੋਰ ਤੋਂ ਇਲਾਵਾ ਪੰਜਾਬ ਦੀਆਂ ਮਹਾਨ ਸ਼ਖ਼ਸੀਅਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀਆਂ ਕਿਤਾਬਾਂ ਪੜ੍ਹਨ ਦੇ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਸਵਰਨ ਕੌਰ ਨੇ ਦੱਸਿਆ ਕਿ ਪ੍ਰਸਿੱਧ ਪੰਜਾਬੀ ਲੇਖਕ, ਵਿਦਵਾਨ ਅਤੇ ਪੰਜਾਬ ਦੇ ਉੱਘੇ ਬੱੁਧੀਜੀਵੀ ਡਾ.ਹਰਪਾਲ ਸਿੰਘ ਜੋ ਕਿ ਹੁਣ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਰਿਸਰਚ ਚੇਅਰ ਦੇ ਚੇਅਰ ਪ੍ਰੋਫ਼ੈਸਰ ਵਜੋਂ ਸੇਵਾ ਨਿਭਾ ਰਹੇ ਹਨ | ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੇਠੀ ਨੇ ਡਾ. ਹਰਪਾਲ ਸਿੰਘ ਪੰਨੂੰ ਦਾ ਸੰਸਥਾ ਵਿਖੇ ਪਹੁੰਚਣ ਦਾ ਸਵਾਗਤ ਕਰਦਿਆਂ ਧੰਨਵਾਦ ਕੀਤਾ |