ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਨੇੜਲੇ ਪਿੰਡ ਨਮੋਲ ਵਿਖੇ ਹੋਈ | ਇਸ ਸਮੇਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਵੱਖ-ਵੱਖ ਜ਼ਿਲਿ੍ਹਆਂ ਦੀ ਰਿਪੋਰਟ ਪੇਸ਼ ਕੀਤੀ | ਮੀਟਿੰਗ ਵਿਚ ਬਿਜਲੀ ਸੋਧ ਕਾਨੂੰਨ 2025,ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ, ਕਿਰਤ ਕਾਨੂੰਨਾਂ 'ਚ ਸੋਧਾਂ ਕਰ ਕੇ ਮਜ਼ਦੂਰ ਵਿਰੋਧੀ ਕੇਂਦਰ ਸਰਕਾਰ ਦੇ ਫ਼ੈਸਲਿਆਂ ਨੂੰ ਲੈ ਕੇ ਪਿੰਡਾਂ ਵਿਚ ਜਾਗਿ੍ਤੀ ਮੁਹਿੰਮ ਤਹਿਤ ਮੀਟਿੰਗਾਂ/ਰੈਲੀਆਂ ਕਰਨ ਦਾ ਫ਼ੈਸਲਾ ਕੀਤਾ | ਇਸ ਤੋਂ ਉਪਰੰਤ 27 ਜਨਵਰੀ ਨੂੰ ਜੈਡ.ਪੀ.ਐਸ.ਸੀ. ਦੇ ਸੂਬਾਈ ਆਗੂ ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਵਿਰੁੱਧ ਮੁੱਖ ਮੰਤਰੀ ਪੰਜਾਬ ਦੀ ਕੋਠੀ ਸੰਗਰੂਰ ਅੱਗੇ ਦਿੱਤੇ ਜਾ ਰਹੇ ਧਰਨੇ ਪ੍ਰਦਰਸ਼ਨ ਵਿਚ ਵੱਧ ਤੋ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨਮੋਲ, ਜ਼ਿਲ੍ਹਾ ਸਕੱਤਰ ਜਗਦੀਪ ਸਿੰਘ ਕਾਲਾ, ਕਰਮਜੀਤ ਕੌਰ, ਦਰਸ਼ਨ ਸਿੰਘ ਅਤੇ ਮੇਘ ਸਿੰਘ ਆਦਿ ਮੌਜੂਦ ਸਨ |