08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

118ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-01-2026
ਅਹਿਮਦਗੜ੍ਹ, 25 ਜਨਵਰੀ (ਰਣਧੀਰ ਸਿੰਘ ਮਹੋਲੀ) - ਗਣਤੰਤਰ ਦਿਵਸ ਨੂੰ ਸਮਰਪਿਤ ਸਟੇਟ ਐਵਾਰਡੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 118ਵਾਂ ਰਾਸ਼ਨ ਵੰਡ ਸਮਾਗਮ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਦਿਆਨੰਦ ਸਕੂਲ ਅਹਿਮਦਗੜ੍ਹ ਵਿਖੇ ਕੀਤਾ ਗਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਸਰਪੰਚ ਗੁਰਮਿੰਦਰ ਸਿੰਘ ਗੁਰੀ ਪਿੰਡ ਕੈਂਡ, ਸਮਾਜ ਸੇਵੀ ਗੁਰਜੀਤ ਸਿੰਘ ਲਹਿਰਾ ਨੇ ਹਾਜ਼ਰੀਨ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਕਲੱਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ | ਕਲੱਬ ਨੇ ਸਮਾਜ ਸੇਵਾ ਦੇ ਖੇਤਰ ਵਿਚ ਵਿਲੱਖਣ ਕਾਰਜ ਕਰ ਕੇ ਦੇਸ਼ ਵਿਦੇਸ਼ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਈ ਹੈ | ਪ੍ਰਧਾਨ ਰਾਕੇਸ਼ ਗਰਗ ਨੇ ਕਿਹਾ ਕਿ ਸੰਸਥਾ ਦਾਨੀ ਸੱਜਣਾਂ ਦੀ ਹਮੇਸ਼ਾ ਸ਼ੁਕਰਗੁਜ਼ਾਰ ਰਹੇਗੀ ਅਤੇ ਸਮੂਹ ਮੈਂਬਰਾਂ ਨੇ ਲੋੜਵੰਦਾਂ ਨੂੰ ਭਰੋਸਾ ਦਿਵਾਇਆ ਅਸੀਂ ਆਪਣੇ ਸੀਮਤ ਸਾਧਨਾਂ ਰਾਹੀਂ ਜ਼ਰੂਰਤਮੰਦਾਂ ਦੀ ਹਰ ਸੰਭਵ ਮਦਦ ਕਰਦੇ ਰਹਾਂਗੇ | ਇਸ ਮੌਕੇ ਅਰੁਣ ਵਰਮਾ, ਬਿਪਨ ਸੇਠੀ, ਹੈਪੀ ਖ਼ਾਲਸਾ, ਸੁਦਾਗਰ ਸਿੰਘ, ਮਾਸਟਰ ਜਸਵੀਰ ਸਿੰਘ, ਸਨਦੀਪ ਸ਼ਰਮਾ, ਕਮਲ ਅਰੋੜਾ, ਮਾਸਟਰ ਮੇਜਰ ਸਿੰਘ, ਬਲਜਿੰਦਰ ਧਾਲੀਵਾਲ, ਰੋਸ਼ਨ ਖ਼ਾਨ, ਵਿਸ਼ਾਲ ਸਿੰਗਲਾ, ਕਮਿੱਕਰ ਰਾਮ, ਰਜਿੰਦਰ ਕੁਮਾਰ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਕਲਸ਼ ਯਾਤਰਾ ਨੂੰ ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਦਿੱਤੀ ਝੰਡੀ <br/> ਅਗਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ <br/>
Ad Position 24