ਅਹਿਮਦਗੜ੍ਹ, 25 ਜਨਵਰੀ (ਸੁਖਜੀਤ ਸਿੰਘ ਖੇੜਾ) - ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਅਹਿਮਦਗੜ੍ਹ ਵਿਖੇ ਮਾਈ ਭਾਗੋ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ 26 ਅਤੇ 27 ਜਨਵਰੀ ਨੂੰ ਗੁਰੂ ਸੰਗਤਾਂ ਦੇ ਨਾਲ ਮਿਲ ਕੇ ਬੜੇ ਸ਼ਰਧਾ ਅਤੇ ਸਤਿਕਾਰ ਤੇ ਨਾਲ ਮਨਾਇਆ ਜਾ ਰਿਹਾ ਹੈ | ਸੈਕਟਰੀ ਨਿਹਾਲ ਸਿੰਘ ਉੱਭੀ ਅਤੇ ਜਸਕਰਨ ਸਿੰਘ ਸੋਢੀ ਨੇ ਦੱਸਿਆ ਕਿ 26 ਜਨਵਰੀ ਨੂੰ 12 ਵਜੇ ਤੋਂ ਲੈ ਕੇ 4 ਵਜੇ ਤੱਕ ਚੁਪਹਿਰਾ ਜਪ ਤਪ ਸਮਾਗਮ ਹੋਵੇਗਾ ਅਤੇ 27 ਜਨਵਰੀ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਸੰਤ ਬਾਬਾ ਜਤਿੰਦਰ ਸਿੰਘ ਖਾਲਸਾ ਢੱਡਿਆਂ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ |