09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਤ ਅਤਰ ਸਿੰਘ ਦੇ ਬਰਸੀ ਸਮਾਗਮ ਸੰਬੰਧੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ ਅਕਾਲ ਕਾਲਜ ਕੌਂਸਲ ਦੇ ਨੁਮਾਇੰਦੇ

Ad Position 21
No active advertisement
ਅਜੀਤ ਡੈਸਕ 26-01-2026
ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਸਮਾਗਮ ਨੂੰ ਸਮਰਪਿਤ 30, 31 ਜਨਵਰੀ ਅਤੇ 1 ਫਰਵਰੀ ਨੂੰ ਹੋਣ ਵਾਲੇ ਗੁਰਮਤਿ ਸਮਾਗਮਾਂ ਦੇ ਸਬੰਧ ਵਿਚ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਨਿਗਰਾਨੀ ਹੇਠ ਬਣਾਈ ਗਈ ਸੱਦਾ ਪੱਤਰ ਕਮੇਟੀ ਵਲੋਂ ਮਨਜੀਤ ਸਿੰਘ ਬਾਲੀਆਂ, ਗੁਰਜੰਟ ਸਿੰਘ ਦੁੱਗਾਂ, ਬਲਦੇਵ ਸਿੰਘ ਭੰਮਾਬੱਦੀ, ਡਾ. ਜਤਿੰਦਰ ਦੇਵ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵਲੋਂ ਸਤਨਾਮ ਸਿੰਘ ਦਮਦਮੀ ਸਮੇਤ ਹੋਰ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਸਾਲਾਨਾ ਜੋੜ ਮੇਲੇ ਨੂੰ ਸਫਲਤਾ ਪੂਰਵਕ ਮਨਾਉਣ ਲਈ ਸਹਿਯੋਗ ਲੈਣ ਵਾਸਤੇ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਮਾਣਯੋਗ ਐੱਸ ਐੱਸ ਪੀ ਸ੍ਰ. ਸਰਤਾਜ ਸਿੰਘ ਚਹਿਲ ਨੂੰ ਸੰਗਰੂਰ ਦਫ਼ਤਰ ਵਿਖੇ ਮਿਲੇ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੂੰ ਬਰਸੀ ਸਮਾਗਮਾਂ ਨੂੰ ਲੈ ਕੇ ਦੇਸ਼ ਵਿਦੇਸ਼ ਅਤੇ ਇਲਾਕੇ ਦੀਆਂ ਸੰਗਤਾਂ ਦੀ ਸ਼ਰਧਾ ਭਾਵਨਾ ਅਤੇ ਆਮਦ ਨੂੰ ਮੱਦੇ ਨਜ਼ਰ ਰੱਖਦੇ ਹੋਏ 31 ਜਨਵਰੀ ਨੂੰ ਸਰਕਾਰੀ ਛੁੱਟੀ ਜ਼ਿਲ੍ਹਾ ਪੱਧਰ 'ਤੇ ਕਰਨ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲਾਨਾ ਜੋੜ ਮੇਲੇ ਸਬੰਧੀ ਹਰ ਪ੍ਰਕਾਰ ਦੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਤੋਂ ਇਲਾਵਾ ਏ.ਡੀ.ਸੀ. ਸ੍ਰ. ਸੁਖਚੈਨ ਸਿੰਘ ਪਾਪੜਾ, ਸ੍ਰ. ਪ੍ਰਭਜੋਤ ਸਿੰਘ ਨੱਥੋਵਾਲ ਡਿਪਟੀ ਡਾਇਰੈਕਟਰ ਪਬਲਿਕ ਰਿਲੇਸ਼ਨ ਵਿਭਾਗ, ਐੱਸ.ਪੀ. ਹੈੱਡ ਕੁਆਰਟਰ ਸ੍ਰੀ ਰਜੇਸ਼ ਛਿੱਬਰ, ਐੱਸ.ਪੀ. ਸ੍ਰ. ਦਵਿੰਦਰ ਸਿੰਘ ਅਤਰੀ, ਐੱਸ.ਪੀ. ਸ੍ਰ. ਨਵਰੀਤ ਸਿੰਘ ਵਿਰਕ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਡੀ.ਐਸ.ਪੀ. ਸੁਖਦੇਵ ਸਿੰਘ, ਡੀ.ਐਸ.ਪੀ. ਚਰਨਪਾਲ ਸਿੰਘ ਹੋਰਾਂ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਬਰਸੀ ਸਮਾਗਮਾਂ ਮੌਕੇ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ | ਇਸ ਮੌਕੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਤਿਆਰ ਕੀਤਾ ਗਿਆ ਕੈਲੰਡਰ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤਾ ਗਿਆ | ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਸ੍ਰ. ਜਸਵੰਤ ਸਿੰਘ ਖਹਿਰਾ, ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ ਅਤੇ ਸਤਨਾਮ ਸਿੰਘ ਦਮਦਮੀ ਮਸਤੂਆਣਾ ਨੇ ਦੱਸਿਆ ਕਿ ਇਸ ਵਾਰ ਸਾਲਾਨਾ ਜੋੜ ਮੇਲੇ ਨੂੰ ਮਸਤੂਆਣਾ ਕੈਂਪਸ ਅੰਦਰ ਕਿਸੇ ਵੀ ਦੁਕਾਨਦਾਰ ਨੂੰ ਕੋਈ ਵੀ ਦੁਕਾਨ ਅੰਦਰ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ | ਇਹ ਦੁਕਾਨਾਂ ਕੈਂਪਸ ਤੋਂ ਬਾਹਰ ਹੀ ਲਗਾਈਆਂ ਜਾਣਗੀਆਂ ਤਾਂ ਜੋ ਸੰਗਤਾਂ ਨੂੰ ਆਉਣ ਜਾਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ |

Ad Position 22
No active advertisement
ਪਿਛਲੀ ਖ਼ਬਰ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸਮਾਗਮ 26, 27 ਨੂੰ <br/>
Ad Position 24