09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੁਲਿਸ ਨੇ ਕੀਤਾ ਫਲੈਗ ਮਾਰਚ

Ad Position 21
No active advertisement
ਅਜੀਤ ਡੈਸਕ 26-01-2026
ਧੂਰੀ, 25 ਜਨਵਰੀ (ਲਖਵੀਰ ਸਿੰਘ ਧਾਂਦਰਾ) - ਅੱਜ ਧੂਰੀ ਪੁਲਿਸ ਵਲੋਂ ਡੀ. ਐੱਸ. ਪੀ. ਸੁਖਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਥਾਣਾ ਸਿਟੀ ਧੂਰੀ, ਸਦਰ ਧੂਰੀ ਅਤੇ ਥਾਣਾ ਸ਼ੇਰਪੁਰ ਦੀ ਫੋਰਸ ਵੱਲੋਂ ਹਿੱਸਾ ਲਿਆ ਗਿਆ | ਇਸ ਮੌਕੇ ਪੁਲਿਸ ਫੋਰਸ ਵੱਲੋਂ ਜਿੱਥੇ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ, ਉੱਥੇ ਧੂਰੀ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਸਮੇਤ ਕਈ ਥਾਵਾਂ 'ਤੇ ਚੈਕਿੰਗ ਕੀਤੀ ਗਈ | ਡੀ.ਐੱਸ.ਪੀ. ਸੁਖਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਤੇ ਲੋਕਾਂ ਨੰੂ ਸੁਰੱਖਿਆ ਦਾ ਅਹਿਸਾਸ ਕਰਵਾਉਣ ਦੇ ਮਕਸਦ ਨਾਲ ਫਲੈਗ ਮਾਰਚ ਕੀਤਾ ਗਿਆ | ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਹਰ ਵੇਲੇ ਮੁਸਤੈਦ ਹੈ ਅਤੇ ਕਿਸੇ ਨੂੰ ਵੀ ਅਮਨ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 'ਚਿੱਟੇ ਲੀੜੇ ਜੰਗਲੀ ਹਿਰਦੇ' ਪੁਸਤਕ ਕੀਤੀ ਲੋਕ ਅਰਪਣ ਅਗਲੀ ਖ਼ਬਰ ਖੇੜੀ ਕਲਾਂ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ <br/>
Ad Position 24