ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੱਢੇ ਟਰੈਕਟਰ ਮਾਰਚ ਨੂੰ ਸੰਗਰੂਰ 'ਚ ਮਿਲਿਆ ਭਰਵਾਂ ਹੰੁਗਾਰਾ <br/>
ਅਜੀਤ ਡੈਸਕ
28-01-2026
ਮਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਲੇਰਕੋਟਲਾ ਦੇ ਬਲਾਕ ਮਲੇਰਕੋਟਲਾ ਵਲੋਂ ਬਲਾਕ ਆਗੂ ਰਛਪਾਲ ਸਿੰਘ ਰੜ ਦੀ ਅਗਵਾਈ ਹੇਠ ਮਲੇਰਕੋਟਲਾ ਦੀ ਦਾਣਾ ਮੰਡੀ ਦੇ ਵਿਚ ਟਰੈਕਟਰ ਪਰੇਡ ਆਰੰਭ ਕੀਤੀ ਗਈ | ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਕੇਂਦਰ ਸਰਕਾਰ ਦੁਆਰਾ ਵਾਅਦਾ ਖ਼ਿਲਾਫ਼ੀ ਦੇ ਲਈ ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰਾਂ ਦੀ ਪਰੇਡ ਪੂਰੇ ਭਾਰਤ ਦੇ ਅੰਦਰ ਸੜਕਾਂ ਤੇ ਟਰੈਕਟਰ ਪਿੰਡਾਂ ਦੇ ਵਿਚ ਮਾਰਚ ਕਰ ਕੇ ਮੋਦੀ ਸਰਕਾਰ ਨੂੰ ਵਾਅਦੇ ਯਾਦ ਕਰਾਉਣ ਦੇ ਲਈ ਇਹ ਟਰੈਕਟਰ ਪਰੇਡ ਕੀਤੀ ਗਈ ਹੈ | ਦਾਣਾ ਮੰਡੀ ਵਿਖੇ ਵੱਡੀ ਗਿਣਤੀ ਵਿਚ ਪਿੰਡਾਂ 'ਚੋਂ ਕਿਸਾਨ ਆਪਣੇ ਟਰੈਕਟਰ ਲੈ ਕੇ ਦਾਣਾ ਮੰਡੀ ਪਹੁੰਚੇ ਦਾਣਾ ਮੰਡੀ ਦੇ ਵਿਚ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਬੀਕੇਯੂ ਡਕੌਂਦਾ ਬੂਟਾ ਖਾਂ ਦਲੇਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਿਨ ਪਰ ਦਿਨ ਕਿਸਾਨਾਂ ਮਜ਼ਦੂਰਾਂ ਦੇ ਖਿਲਾਫ ਕਾਰਪੋਰੇਟ ਘਰਾਨਿਆਂ ਨੂੰ ਖ਼ੁਸ਼ ਕਰਨ ਦੇ ਲਈ ਲਿਆਂਦੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਵਿੰਦਰ ਸਿੰਘ ਕਾਸਾਪੁਰ, ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ,
ਰਛਪਾਲ ਸਿੰਘ ਫਰੀਦਪੁਰ ਖੁਰਦ, ਜਰਨੈਲ ਸਿੰਘ ਭੈਣੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਥਾਨਕ ਨਵੀਂ ਅਨਾਜ ਮੰਡੀ ਵਿਚ ਇਕੱਠੇ ਹੋਣ ਉਪਰੰਤ ਸ਼ਹਿਰ 'ਚ ਸੈਂਕੜੇ ਟਰੈਕਟਰ ਲੈ ਕੇ ਝੰਡਾ ਮਾਰਚ ਕੀਤਾ ਗਿਆ | ਅੱਜ ਦੇ ਝੰਡਾ ਮਾਰਚ ਦੀ ਅਗਵਾਈ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਤੇ ਡਕੌਂਦਾ ਗਰੁੱਪ ਦੇ ਪ੍ਰਧਾਨ ਬਿੰਦਰਪਾਲ ਛਾਜਲੀ ਵਲੋਂ ਕੀਤੀ ਗਈ ਇਸ ਸਮੇਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਝੰਡਾ ਮਾਰਚ ਬਿਜਲੀ ਐਕਟ 2025, ਸੀਡ ਬੀਜ ਬਿੱਲ, ਲੇਬਰ ਕੋਡ ਬਿੱਲ, ਵਿਕਸਤ ਭਾਰਤ ਜੀ ਰਾਮ ਜੀ ਜਿਹੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕੀਤਾ ਗਿਆ | ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ ਪਾਲ ਸਿੰਘ ਦੌਲਾ ਸਿੰਘ ਵਾਲਾ, ਯਾਦਵਿੰਦਰ ਸਿੰਘ ਚੱਠੇ ਨੱਕਟੇ, ਬਿੰਦਰਪਾਲ ਛਾਜਲੀ, ਲਾਲੀ ਦੋਲਾ ਸਿੰਘ ਵਾਲਾ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ, ਰਣਦੀਪ ਕੌਰ ਰਟੋਲਾਂ ਅਤੇ ਚਰਨਜੀਤ ਕੌਰ ਜਖੇਪਲ ਆਦਿ ਮੌਜੂਦ ਸਨ |
ਦਿੜ੍ਹਬਾ ਮੰਡੀ, (ਜਸਵੀਰ ਸਿੰਘ ਅÏਜਲਾ, ਹਰਬੰਸ ਸਿੰੇਘ ਛਾਜਲੀ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਭਾਰਤ ਵਿਚ ਬਲਾਕ ਪੱਧਰ ਤੇ ਟਰੈਕਟਰ ਮਾਰਚ ਕੀਤਾ ਗਿਆ ਇਸ ਮੌਕੇ ਪੈੱ੍ਰਸ ਨਾਲ ਗੱਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬੇ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ, ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਨੇ ਦੱਸਿਆ ਕਿ | ਅੱਜ ਦਾ ਟਰੈਕਟਰ ਮਾਰਚ ਬਲਾਕ ਦਿੜ੍ਹਬਾ ਵਲੋਂ ਦਿੜ੍ਹਬਾ ਮੰਡੀ ਤੋਂ ਸ਼ੁਰੂ ਕਰ ਕੇ ਖਨਾਲ ਖੁਰਦ, ਖਨਾਲ ਕਲਾਂ, ਗੁਜਰਾਂ, ਮੌੜਾਂ ਤੋਂ ਸੂਲਰ ਘਰਾਟ ਦੀ ਦਾਣਾ ਮੰਡੀ ਵਿਚ ਸਮਾਪਤ ਕੀਤਾ ਗਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਖ਼ਜ਼ਾਨਚੀ ਜਗਦੀਪ ਸਿੰਘ ਮਹਿਲਾਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਅਮਰਜੀਤ ਸਿੰਘ, ਆਲ ਇੰਡੀਆ ਕਿਸਾਨ ਸਭਾ ਦੇ ਨਿਰੰਜਨ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਮਿਸ਼ਰਾ ਸਿੰਘ ਨਿਹਾਲਗੜ੍ਹ, ਹਰਬੰਸ ਸਿੰਘ ਦਿੜ੍ਹਬਾ, ਜਸਵੰਤ ਸਿੰਘ ਸਮੂਰਾ, ਜੋਗਿੰਦਰ ਸਿੰਘ ਖੇੜੀ ਨਾਂਗਾ, ਮੇਜਰ ਸਿੰਘ ਕੌਹਰੀਆਂ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸ਼ਹਿਰ ਵਿਚ ਟਰੈਕਟਰ ਮਾਰਚ ਕੱਢਦਿਆਂ ਕਿਸਾਨ ਵਿਰੋਧੀ ਨਵੇਂ ਬਣਾਏ ਕਾਨੂੰਨਾਂ ਦਾ ਵਿਰੋਧ ਕੀਤਾ | ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਦੇ ਰਾਜੇਵਾਲ ਦੇ ਆਗੂਆਂ ਨੇ ਵੱਡੀ ਗਿਣਤੀ ਵਿਚੋਂ ਟਰੈਕਟਰ ਵੱਖ-ਵੱਖ ਪਿੰਡਾਂ ਵਿਚੋਂ ਲਿਆ ਕੇ ਅਨਾਜ ਮੰਡੀ ਤੱਕ ਰੋਸ ਮਾਰਚ ਕਰਦਿਆਂ ਰੋਸ ਮੁਜਾਹਰਾ ਕੀਤਾ | ਇਸ ਰੋਸ ਮਾਰਚ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਬਲਾਕ ਖਜਾਨਚੀ ਬਲਵਿੰਦਰ ਸਿੰਘ ਘਨੌੜ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋੰਦਾ ਦੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ, ਬਲਾਕ ਆਗੂ ਸੁਖਬੀਰ ਸਿੰਘ, ਗੁਰਧਿਆਨ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਘਰਾਚੋਂ ਗਿਆਨ ਸਿੰਘ ਭਵਾਨੀਗੜ੍ਹ, ਜਸਪਾਲ ਸਿੰਘ ਘਰਾਚੋਂ ਅਤੇ ਜਮਹੂਰੀ ਕਿਸਾਨ ਸਭਾ ਦੇ ਮਹਿੰਦਰ ਸਿੰਘ ਘਰਾਚੋਂ ਅਤੇ ਬੇਅੰਤ ਸਿੰਘ ਘਰਾਚੋਂ ਆਦਿ ਨੇ ਕਿਹਾ ਕਿ ਇਹ ਰੋਸ ਮਾਰਚ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨ ਪਿਛਲੇ ਸਮੇਂ ਦੌਰਾਨ 26 ਜਨਵਰੀ ਨੂੰ ਕੱਢੇ ਰੋਸ ਮਾਰਚ ਦੀ ਵਰ੍ਹੇ ਗੰਢ ਅਤੇ ਕਿਸਾਨ ਵਿਚੋਂ ਬਣਾਏ ਜਾ ਰਹੇ ਕਾਨੂੰਨਾਂ ਨੂੰ ਲੈ ਕੇ ਕੱਢੇ ਜਾ ਰਹੇ ਹਨ |