08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਪਰਿਵਾਰ ਸਮੇਤ ਪੁੱਜੇ ਵਿਧਾਨ ਸਭਾ ਦੇ ਸਪੀਕਰ ਸੰਧਵਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਧਰਮਗੜ੍ਹ, 27 ਜਨਵਰੀ (ਗੁਰਜੀਤ ਸਿੰਘ ਚਹਿਲ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਮਾਨ ਨਾਲ ਵੀ ਸਨਮਾਨ ਸਹਿਤ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਇਸ ਮੁਲਾਕਾਤ ਦੌਰਾਨ ਸਪੀਕਰ ਸੰਧਵਾਂ ਅਤੇ ਮਾਤਾ ਹਰਪਾਲ ਕੌਰ ਵਿਚਕਾਰ ਪਰਿਵਾਰਕ ਅਤੇ ਸਮਾਜਿਕ ਮਸਲਿਆਂ 'ਤੇ ਖੁੱਲ੍ਹੀ ਗੱਲਬਾਤ ਹੋਈ | ਉਨ੍ਹਾਂ ਮਾਤਾ ਹਰਪਾਲ ਕੌਰ ਮਾਨ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ | ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੀ ਸਾਦਗੀ, ਇਮਾਨਦਾਰੀ ਅਤੇ ਲੋਕਾਂ ਨਾਲ ਜੁੜੇ ਰਹਿਣ ਦੀ ਸੋਚ ਉਨ੍ਹਾਂ ਦੇ ਪਰਿਵਾਰਕ ਸੰਸਕਾਰਾਂ ਦਾ ਨਤੀਜਾ ਹੈ | ਇਸ ਮੌਕੇ ਪਿੰਡ ਸਤੌਜ ਵਿਚ ਖ਼ਾਸ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ | ਸਥਾਨਕ ਲੋਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸਪੀਕਰ ਸੰਧਵਾਂ ਦਾ ਸਵਾਗਤ ਕੀਤਾ ਗਿਆ | ਪਾਰਟੀ ਦੇ ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਸਤੌਜ ਅਤੇ ਪਿੰਡ ਸਤੌਜ ਦੇ ਸਰਪੰਚ ਹਰਬੰਸ ਸਿੰਘ ਹੈਪੀ ਨੇ ਸਪੀਕਰ ਸੰਧਵਾਂ ਨਾਲ ਗੱਲਬਾਤ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ, ਸੜਕਾਂ, ਸਿਹਤ ਅਤੇ ਸਿੱਖਿਆ ਸਬੰਧੀ ਮਸਲਿਆਂ ਬਾਰੇ ਵੀ ਆਪਣੀ ਰਾਇ ਸਾਂਝੀ ਕੀਤੀ | ਸਪੀਕਰ ਸੰਧਵਾਂ ਨੇ ਕਿਹਾ ਕਿ ਪਿੰਡ ਸਤੌਜ ਸਿਰਫ਼ ਮੁੱਖ ਮੰਤਰੀ ਦਾ ਜੱਦੀ ਪਿੰਡ ਹੀ ਨਹੀਂ, ਸਗੋਂ ਇਹ ਪੂਰੇ ਪੰਜਾਬ ਲਈ ਪੇ੍ਰਰਨਾ ਦਾ ਕੇਂਦਰ ਬਣ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ ਪਿੰਡਾਂ ਦੀ ਤਰੱਕੀ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਘਰ ਦੇ ਨੇੜੇ ਹੀ ਪ੍ਰਾਪਤ ਹੋ ਸਕਣ | ਇਸ ਮੌਕੇ ਹਲਕਾ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਰਮ ਪਤਨੀ ਗੁਰਪ੍ਰੀਤ ਕੌਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਵਿਚ ਵੱਖ-ਵੱਖ ਬੈਂਕਾਂ ਦੀਆਂ ਕਰੀਬ 300 ਸ਼ਾਖਾਵਾਂ ਰਹੀਆਂ ਬੰਦ ਅਗਲੀ ਖ਼ਬਰ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ 24 ਹਸਪਤਾਲ ਸ਼ਾਮਿਲ
Ad Position 24