29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬੇਰੁਜ਼ਗਾਰਾਂ ਨੇ ਸ਼ਹਿਰ 'ਚ ਕੀਤਾ ਰੋਸ ਮਾਰਚ <br/>

Ad Position 21
No active advertisement
ਅਜੀਤ ਡੈਸਕ 29-01-2026
ਸੰਗਰੂਰ, 28 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦੇ ਜਿਹੜੇ ਕਿ ਲਾਰੇ ਬਣ ਚੁੱਕੇ ਹਨ ਜਾਂ ਸਰਕਾਰ ਵਲੋਂ ਪ੍ਰਚਾਰੀਆਂ ਜਾ ਰਹੀਆਂ ਪ੍ਰਾਪਤੀਆਂ ਦੀ ਅਸਲ ਸਚਾਈ ਕੀ ਹੈ? ਇਸ ਤੋਂ ਬੇਰੁਜ਼ਗਾਰਾਂ ਨੇ ਸਥਾਨਕ ਸ਼ਹਿਰ ਵਿਚ ਰੋਸ ਮਾਰਚ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਜਾਣੂ ਕਰਵਾਇਆ | ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਹਰਜਿੰਦਰ ਝੁਨੀਰ ਨੇ ਦੱਸਿਆ ਕਿ ਉਹ ਪਿਛਲੇ 35 ਦਿਨਾਂ ਤੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ਾਂਤਮਈ ਤਰੀਕੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ | ਇਸ ਮੌਕੇ ਸੁਖਪਾਲ ਖ਼ਾਨ, ਮਨਦੀਪ ਸਿੰਘ ਭੱਦਲਵੱਡ, ਰਣਜੀਤ ਮੌੜ, ਮਨਜੀਤ ਉਪਲੀ, ਅਮਨਦੀਪ ਕੌਰ, ਰਾਜਵੀਰ ਕੌਰ, ਮਨਦੀਪ ਕੌਰ ਅਤੇ ਸ਼ਿੰਦਰ ਪਾਲ ਕੌਰ ਆਦਿ ਹਾਜ਼ਰ ਸਨ | ਬੇਰੁਜ਼ਗਾਰਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਪਿੰਡਾਂ ਵੱਲ ਵਹੀਰਾਂ ਘੱਤਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਹੋਇਆ ਪੱਬਾਂ ਭਾਰ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਹੋਈ ਮੌਤ ਦੇ ਦੋਸ਼ਾਂ ਵਿਚੋਂ ਬਰੀ
Ad Position 24