ਧੂਰੀ, 28 ਜਨਵਰੀ (ਸੁਖਵੰਤ ਸਿੰਘ ਭੁੱਲਰ, ਲਖਵੀਰ ਸਿੰਘ ਧਾਂਦਰਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧੂਰੀ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਆਧੁਨਿਕ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇੱਕ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਦੇ ਓ.ਐਸ.ਡੀ ਸ. ਸੁਖਵੀਰ ਸਿੰਘ ਵਲੋਂ ਧੂਰੀ ਹਲਕੇ ਵਿਚ ਕੁੱਲ 4.78 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੇ ਵਾਰਡ ਨੰਬਰ 18 ਵਿਖੇ ਕਰੀਬ 47 ਲੱਖ ਰੁਪਏ ਅਤੇ ਵਾਰਡ ਨੰਬਰ 1 ਵਿਖੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਵਾਰਡਾਂ ਵਿਚ ਨਵੀਂ ਬਲਾਕ ਟਾਈਲਾਂ ਲਗਾਉਣ ਸਮੇਤ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ ਤਾਂ ਜੋ ਵਾਰਡ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 1 ਵਿਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਤੇ ਬਹੁਤ ਜਲਦ ਇਸ ਸਮੱਸਿਆ ਨੂੰ ਖ਼ਤਮ ਕਰ ਦਿੱਤਾ ਜਾਵੇ | ਧੂਰੀ ਸ਼ਹਿਰ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਸਮੇਤ ਅੱਜ ਧੂਰੀ ਦੇ ਐਂਟਰੀ ਪੁਆਇੰਟਾਂ ਦੇ ਕਰੀਬ 3.61 ਕਰੋੜ ਰੁਪਏ ਨਾਲ ਹੋਣ ਵਾਲੇ ਸੁੰਦਰੀਕਰਨ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮਲੇਰਕੋਟਲਾ ਵਾਲੇ ਪਾਸੇ ਤੋਂ ਧੂਰੀ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਅਪਗ੍ਰੇਡੇਸ਼ਨ 'ਤੇ ਕਰੀਬ 1.90 ਕਰੋੜ ਰੁਪਏ ਨਾਲ ਅਤੇ ਬਾਗੜੀਆਂ/ਨਾਭਾ ਵਾਲੇ ਪਾਸੇ ਤੋਂ ਧੂਰੀ ਦੇ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਅਪਗ੍ਰੇਡੇਸ਼ਨ 'ਤੇ ਕਰੀਬ 1.71 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਜਿਸ ਨਾਲ ਸ਼ਹਿਰ ਦੇ ਦਾਖ਼ਲੇ ਨੂੰ ਆਕਰਸ਼ਕ ਦਿੱਖ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਲਘੂ ਉਦਯੋਗ ਨਿਗਮ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਭੁੱਲਰ, ਪੁਸ਼ਪਿੰਦਰ ਸ਼ਰਮਾ, ਰਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ, ਹਰਜਿੰਦਰ ਸਿੰਘ ਕਾਂਝਲਾ, ਅਮਨਜੋਤ ਕੌਰ, ਰਾਜੀਵ ਚੌਧਰੀ, ਅਸ਼ਵਨੀ ਧੀਰ, ਸੰਦੀਪ ਤਿਆਲ, ਗਗਨ ਜਵੰਦਾ, ਵੀਰਭਾਨ, ਅਜੈਬ ਸਿੰਘ, ਬਲਜੀਤ ਕੌਰ ਅਤੇ ਸੁਖਪਾਲ ਸਿੰਘ, ਰੂਬਲ, ਰੁਪਿੰਦਰ ਭੁੱਲਰ, ਪੰਜਾਬ ਮੰਡੀ ਬੋਰਡ, ਡਾ. ਕੁਲਜੀਤ ਧਵਨ, ਹਰਪ੍ਰੀਤ ਸਿੰਘ ਮੀਮਾਂਸਾ, ਐਡਵੋਕੇਟ ਹੈਪੀ ਗਰਗ ਅਤੇ ਵਾਰਡ ਨੰਬਰ 17, 18 ਅਤੇ 1 ਦੇ ਵੱਡੀ ਗਿਣਤੀ ਵਾਸੀ ਮੌਜੂਦ ਸਨ |