29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਚਾਇਤ ਵਲੋਂ ਪਿੰਡ ਵਿਚ ਪਤੰਗਬਾਜ਼ੀ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 29-01-2026
ਭਵਾਨੀਗੜ੍ਹ, 28 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਚਾਈਨਾ ਡੋਰ ਨਾਲ ਪਿਛਲੇ ਦਿਨਾਂ 'ਚ ਹੋਈਆਂ ਮੌਤਾਂ ਅਤੇ ਕਈ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਨੂੰ ਮੁੱਖ ਰੱਖਦਿਆਂ ਪਿੰਡ ਫੰਮਣਵਾਲ ਦੀ ਪੰਚਾਇਤ ਨੇ ਪਿੰਡ ਵਿਚ ਇਕੱਠ ਕਰਕੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਵਿਚ ਪਤੰਗਬਾਜ਼ੀ ਬੰਦ ਕਰਨ ਅਤੇ ਪਤੰਗ ਅਤੇ ਡਾਇਨਾ ਡੋਰ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਸਬੰਧੀ ਸਰਪੰਚ ਸੁਖਚੈਨ ਸਿੰਘ ਨੇ ਗੱਲ ਕਰਦਿਆਂ ਦੱਸਿਆ ਕਿ ਲੰਘੇ ਦਿਨਾਂ ਵਿਚ ਪੰਜਾਬ ਵਿਚ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਨਾਲ ਕਈ ਜਾਨਾਂ ਜਾ ਚੁੱਕੀਆਂ ਹਨ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਹੋਏ ਹਨ | ਇਸ ਦੇ ਮੱਦੇਨਜ਼ਰ ਉਨ੍ਹਾਂ ਪਿੰਡ ਵਿਚ ਚਾਈਨਾ ਡੋਰ ਵਰਤਣ ਅਤੇ ਪਤੰਗਬਾਜ਼ੀ ਕਰਨ ਦੀ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਲੈਂਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਇਸ ਦੀ ਉਲੰਘਣਾ ਕਰੇਗਾ, ਉਸ ਨੂੰ 5 ਹਜ਼ਾਰ ਰੁਪਏ ਜੁਰਮਾਨਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਹਰ ਪਿੰਡ ਨੂੰ ਪਤੰਗਬਾਜ਼ੀ 'ਤੇ ਪਾਬੰਦੀ ਲਗਾਉਣੀ ਚਾਹੀਦੀ ਹੈ ਤਾਂ ਕਿ ਹੋ ਰਹੀਆਂ ਘਟਨਾਵਾਂ ਨੰੂ ਰੋਕਿਆ ਜਾ ਸਕੇ | ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡਾਂ ਵਿਚ ਵਿਆਹ ਜਾਂ ਬੱਚਾ ਹੋਣ 'ਤੇ ਮਹੰਤਾਂ (ਕਿੰਨਰਾਂ) ਨੂੰ ਜਨਰਲ ਕੈਟਾਗਰੀ ਵਲੋਂ 2100 ਅਤੇ ਦਲਿਤ ਭਾਈਚਾਰੇ ਵਲੋਂ 1100 ਵਧਾਈ ਦੇ ਤੌਰ 'ਤੇ ਦਿੱਤੇ ਜਾਣਗੇ | ਇਸ ਸਬੰਧੀ ਵੀ ਮਤਾ ਪਾਸ ਕੀਤਾ ਗਿਆ ਹੈ | ਇਸ ਮੌਕੇ 'ਤੇ ਸਰਪੰਚ ਸੁਖਚੈਨ ਸਿੰਘ ਤੋਂ ਇਲਾਵਾ ਮਲਕੀਤ ਸਿੰਘ, ਗੁਰਧਿਆਨ ਸਿੰਘ, ਨਿਰਭੈ ਸਿੰਘ, ਗੁਰਤੇਜ ਸਿੰਘ, ਹਮੀਰ ਸਿੰਘ, ਹਰਵਿੰਦਰ ਸਿੰਘ ਨੰਬਰਦਾਰ, ਸਤਨਾਮ ਸਿੰਘ ਬਲਾਕ ਪ੍ਰਧਾਨ, ਸੁਖਵੰਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਰਨਲਿਜ਼ਮ ਐਸੋਸੀਏਸ਼ਨ ਧੂਰੀ ਨੇ ਜਸਵਿੰਦਰ ਸਿੰਘ ਰਿਖੀ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਕੀਤਾ ਸਮਰਥਨ ਅਗਲੀ ਖ਼ਬਰ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਆਸ਼ਵਾਸਨ ਤੋਂ ਬਾਅਦ ਭਾਜਪਾ ਆਗੂ ਜਸਵਿੰਦਰ ਰਿਖੀ ਨੇ ਭੁੱਖ ਹੜਤਾਲ ਕੀਤੀ ਮੁਲਤ...
Ad Position 24