29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਪੀਰ ਮੁਹੱਲੇ ਨਾਲ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 29-01-2026
ਅਬੋਹਰ, 28 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਅਬੋਹਰ ਦੇ ਵਾਰਡ ਨੰਬਰ 21 ਧਰਮ ਨਗਰੀ ਤੋਂ ਪ੍ਰਮੁੱਖ ਸਮਾਜਸੇਵੀ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨਾਲ ਜੁੜੇ ਬਲਵਿੰਦਰ ਸਿੰਘ ਖ਼ਾਲਸਾ ਦੀ 2024 ਤੋਂ ਲਗਾਤਾਰ ਚੱਲ ਰਹੀ ਸੰਘਰਸ਼ ਪੂਰਨ ਲੜਾਈ ਹੁਣ ਨਤੀਜੇ ਦੇ ਰੂਪ ਵਿਚ ਸਾਹਮਣੇ ਆਈ ਹੈ | ਜਿਸ ਤਹਿਤ ਸੀਡ ਫਾਰਮ ਨੂੰ ਧਰਮ ਨਗਰੀ ਅਤੇ ਪੰਜਪੀਰ ਮੁਹੱਲੇ ਨਾਲ ਜੋੜਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਸੱਤਾਧਿਰ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਵਲੋਂ ਕੀਤੀ ਗਈ | ਇਹ ਸੜਕ ਵਾਰਡ ਵਾਸੀਆਂ ਦੀ ਕਾਫ਼ੀ ਸਮੇਂ ਤੋਂ ਮੰਗ ਸੀ | ਬਲਵਿੰਦਰ ਸਿੰਘ ਖ਼ਾਲਸਾ ਵਲੋਂ ਸਾਲ 2024 ਤੋਂ ਇਸ ਮਸਲੇ ਨੂੰ ਲੈ ਕੇ ਸੰਬੰਧਿਤ ਵਿਭਾਗਾਂ ਅਤੇ ਮੰਤਰੀਆਂ ਨੂੰ ਲਗਾਤਾਰ ਪੱਤਰ ਲਿਖੇ ਗਏ ਅਤੇ ਕਈ ਵਾਰ ਖ਼ੁਦ ਅਧਿਕਾਰੀਆਂ ਨਾਲ ਮਿਲ ਕੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ | ਦੂਜੇ ਪਾਸੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਵੀ ਸੜਕ ਨਿਰਮਾਣ ਸੰਬੰਧੀ ਯਤਨ ਕੀਤੇ ਗਏ, ਜਿਸ ਦੇ ਨਤੀਜੇ ਵਜੋਂ ਹੁਣ ਇਸ ਮਹੱਤਵਪੂਰਨ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ ਮਿਲੀ ਹੈ | ਸੜਕ ਦੇ ਕੰਮ ਦੀ ਸ਼ੁਰੂਆਤ ਨਾਲ ਧਰਮ ਨਗਰੀ ਅਤੇ ਪੰਜਪੀਰ ਮੁਹੱਲੇ ਦੇ ਵਸਨੀਕਾਂ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਬਲਵਿੰਦਰ ਸਿੰਘ ਖ਼ਾਲਸਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਦੇ ਯਤਨਾਂ ਸਦਕਾ ਸ਼ਹੀਦ ਊਧਮ ਸਿੰਘ ਪਾਰਕ ਦੀ ਬਦਲੀ ਨੁਹਾਰ ਅਗਲੀ ਖ਼ਬਰ ਜਰਨਲਿਜ਼ਮ ਐਸੋਸੀਏਸ਼ਨ ਧੂਰੀ ਨੇ ਜਸਵਿੰਦਰ ਸਿੰਘ ਰਿਖੀ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਕੀਤਾ ਸਮਰਥਨ
Ad Position 24