29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਾਜਾਇਜ਼ ਸ਼ਰਾਬ, ਲਾਹਣ ਅਤੇ ਭੱਠੀ ਦੇ ਸਾਮਾਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 29-01-2026
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ, ਲਾਹਣ ਅਤੇ ਭੱਠੀ ਦੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮਹਿੰਦਰ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਘੋਗਿਆ ਦੀ ਢਾਣੀ ਦਾਖਲੀ ਮਾਹੂਆਣਾ ਬੋਦਲਾ ਜੋ ਕਿ ਨਜਾਇਜ਼ ਸ਼ਰਾਬ ਘਰ ਵਿਚ ਕੱਢ ਕੇ ਵੇਚਣ ਦਾ ਆਦੀ ਹੈ | ਜੋ ਅੱਜ ਵੀ ਨਾਜਾਇਜ਼ ਸ਼ਰਾਬ ਕੱਢਣ ਦੀ ਤਾਕ ਵਿਚ ਹੈ | ਜਿਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਨਾਜਾਇਜ਼ ਸ਼ਰਾਬ ਜਾਂ ਲਾਹਣ ਸਮੇਤ ਰੰਗ ਹੱਥੀਂ ਕਾਬੂ ਆ ਸਕਦਾ ਹੈ | ਪੁਲਿਸ ਨੇ ਸਾਥੀ ਕਰਮਚਾਰੀਆਂ ਸਮੇਤ ਉਸ ਦੇ ਘਰ ਛਾਪੇਮਾਰੀ ਕਰਕੇ ਉਸ ਨੂੰ ਸਵਾ 5 ਬੋਤਲਾਂ ਨਾਜਾਇਜ਼ ਸ਼ਰਾਬ, 80 ਲੀਟਰ ਲਾਹਣ ਅਤੇ ਭੱਠੀ ਦੇ ਸਮਾਨ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ ਅਗਲੀ ਖ਼ਬਰ ਸਾਵਧਾਨ! ਸਾਈਬਰ ਅਪਰਾਧੀਆਂ ਨੇ ਹੁਣ ਆਪਣੀਆਂ ਚਾਲਾਂ ਬਦਲੀਆਂ <br/>
Ad Position 24