ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਤੋਂ ਇਤਲਾਹ ਮਿਲੀ ਕਿ ਸਾਜਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਝੋਟਿਆਂ ਵਾਲੀ ਚੌਕ ਅਰਨੀਵਾਲਾ ਲੁੱਟਾਂ ਖੋਹਾਂ ਅਤੇ ਚੋਰੀਆਂ ਕਰਨ ਦਾ ਆਦੀ ਸੀ | ਜਿਸ ਨੂੰ ਕਾਲੇ ਰੰਗ ਦੇ ਬਿਨਾਂ ਨੰਬਰੀ ਪਲਟੀਨਾ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |