29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੇਜਰ ਆਰ. ਐੱਸ. ਵਿਰਕ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 29-01-2026
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਚੰਡੀਗੜ੍ਹ ਗੌਲਫ਼ ਕਲੱਬ ਦੇ ਨਵੇਂ ਚੁਣੇ ਗਏ ਪ੍ਰਧਾਨ ਮੇਜਰ ਆਰ.ਐੱਸ. ਵਿਰਕ (ਲਾਲੀ) ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ | ਇਸ ਮੌਕੇ ਮੇਜਰ ਵਿਰਕ ਦੇ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਕਰਨ ਗਿਲਹੋਤਰਾ, ਅਮਰਬੀਰ ਸਿੰਘ ਲਹਿਲ ਅਤੇ ਐਨ.ਪੀ.ਐੱਸ ਅÏਲਖ (ਆਈ. ਪੀ. ਐੱਸ.) ਵੀ ਮੌਜੂਦ ਸਨ | ਮੁਲਾਕਾਤ ਦੌਰਾਨ ਮੇਜਰ ਵਿਰਕ ਨੇ ਵਿਸ਼ਵਾਸ ਦਿਵਾਇਆ ਕਿ ਉਹ ਗੌਲਫ਼ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਅਤੇ ਇਸ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਨੌਜਵਾਨ ਗੋਲਫ਼ਰਾਂ ਨੂੰ ਉਤਸ਼ਾਹਿਤ ਕਰਨਾ, ਖੇਡ ਅਨੁਸ਼ਾਸਨ ਨੂੰ ਕਾਇਮ ਰੱਖਣਾ ਅਤੇ ਗੌਲਫ਼ ਕਲੱਬ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨਾ ਹੈ | ਮੇਜਰ ਵਿਰਕ ਨੇ ਖੇਡ ਦੇ ਨਾਲ-ਨਾਲ ਮਨੁੱਖੀ ਪੱਖ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਕਲੱਬ ਦੇ ਸਟਾਫ਼ ਮੈਂਬਰਾਂ ਅਤੇ ਕੈਡੀਜ਼ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਰਾਜਪਾਲ ਨੇ ਸਮਾਜ ਵਿਚ ਅਨੁਸ਼ਾਸਨ ਅਤੇ ਸਕਾਰਾਤਮਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਖੇਡਾਂ ਦੀ ਮਹੱਤਤਾ 'ਤੇ ਵੀ ਚਰਚਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਆਜ਼ਾਦ ਵਲੋਂ ਲਾਹੇ ਚਿੱਪ ਵਾਲੇ ਮੀਟਰ ਬਿਜਲੀ ਗਰਿਡ ਅਹਿਮਦਗੜ੍ਹ ਵਿਖੇ ਜਮ੍ਹਾਂ ਕਰਵਾਏ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕਨਵੈਨਸ਼ਨ
Ad Position 24